ਸੇਂਟ ਥਾਮਸ ਸਕੂਲ ਦੇ ਵਿਦਿਆਰਥੀਆਂ ਮਾਰੀ ਬਾਜੀ
ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਕੀਤਾ ਪ੍ਰਾਪਤ
ਭਵਾਨੀਗੜ੍ 22 ਅਕਤੂਬਰ {ਗੁਰਵਿੰਦਰ ਸਿੰਘ} ਸੇਂਟ ਥਾਮਸ ਸਕੂਲ ਦੇ ਵਿਦਿਆਰਥੀਆਂ ਨੇ ਜਲੰਧਰ ਵਿਖੇ ਹੋਏ 'ਸੁਚਿਆਰ ਮਨੁੱਖ ਵਜੋਂ ਕਿਵੇਂ ਵਿਕਸਤ ਹੋਈਏ' ਨੂੰ ਮੁੱਖ ਰੱਖ ਕੇ ਵੱਖ ਵੱਖ ਗਤੀਵਿਧੀਆਂ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 500 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿੱਚ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਵੱਖ ਵੱਖ ਮੁਕਾਬਲੇ ਵਿੱਚ ਸਕੂਲ ਦੀਆਂ ਹੋਰ ਵਿਦਿਆਰਥਣਾਂ ਨੇ ਵੀ ਜਿੱਤ ਪ੍ਰਾਪਤ ਕੀਤੀ । ਸਮਾਗਮ ਦੌਰਾਨ ਵੱਖ ਵੱਖ ਗਤੀਵਿਧੀਆਂ ਵਿੱਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਰਟੀਫਿਕੇਟ ਦਿੱਤੇ ਗਏ। ਸੇਂਟ ਥਾਮਸ ਸਕੂਲ ਮੈਨੇਜਮੈਂਟ ਵੱਲੋਂ ਜੇਤੂ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ
ਜੇਤੂ ਵਿਦਿਆਰਥੀਆਂ ਨਾਲ ਸਕੂਲ ਸਟਾਫ।