550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ
ਸਾਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ : ਅਮਨਦੀਪ ਕੌਰ
ਅੰਮ੍ਰਿਤਸਰ ( ਗੁਰਵਿੰਦਰ ਸਿੰਘ ਰੋਮੀ) ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮੁਕਾਬਲਿਆਂ ਤਹਿਤ ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਅਧਾਰਿਤ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਸਕੂਲ ਦੀ ਪੰਜਾਬੀ ਅਧਿਆਪਕਾ ਅਮਨਦੀਪ ਕੌਰ ਦੀ ਦੇਖ ਰੇਖ ਹੇਠ ਹੋਏ ਇਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਛੇਵੀਂ ਤੋਂ ਲੈਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਕਾਜਲ ਕੋਰ, ਨਵਨੀਤ ਕੌਰ, ਰਾਜਬੀਰ ਕੌਰ, ਸ਼ਰਨਜੀਤ ਕੌਰ, ਅਕਾਸ਼ ਅਤੇ ਰਸ਼ਪਾਲ ਨੂੰ ਇਨਾਮ ਦਿੱਤੇ ਗਏ। ਅਧਿਆਪਕਾ ਅਮਨਦੀਪ ਕੌਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਕੀਤੀਆਂ ਚਾਰ ਉਦਾਸੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਉਨ੍ਹਾਂ ਦੁਆਰਾ ਦਿਖਾਏ ਮਾਰਗ ਤੇ ਚੱਲਣ ਦੀ ਪ੍ਰੇਰਿਤ ਕੀਤਾ।
ਜੇਤੂ ਵਿਦਿਆਰਥੀਆਂ ਨਾਲ ਪੰਜਾਬੀ ਅਧਿਆਪਕ ਮੈਡਮ ਅਮਨਦੀਪ ਕੌਰ ।