ਸਟੀਲਮੈਨ ਪਬਲਿਕ ਸਕੂਲ ਚੰਨੋ ਦੇ ਵਿਦਿਆਰਥੀਆਂਨਗਰ ਕੀਰਤਨ ਸਜਾਇਆ
ਭਵਾਨੀਗੜ੍ਹ,12 ਨਵੰਬਰ (ਗੁਰਵਿੰਦਰ ਸਿੰਘ):ਪਾਤਸ਼ਾਹੀ ਪਹਿਲੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੂਰਵ ਜਿਥੇ ਪੂਰੇ ਭਾਰਤ ਵਰਸ਼ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਵਿਚ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉਸੇ ਲਾੜੀ ਤਹਿਤ ਅੱਜ ਸਟੀਲਮੈਨੇਜ਼ ਪਬਲਿਕ ਸਕੂਲ ਚੰਨੋ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਪਿੰਡ ਵਿੱਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਬੱਚਿਆਂ ਨੇ ਰਸ ਭਿੰਨਾ ਸ਼ਬਦ ਕੀਰਤਨ ਗਾ ਕੇ ਸੰਗਤ ਨੂੰ ਮੰਤਰ ਮੁਗਦ ਕਰ ਦਿੱਤਾ। ਸਕੂਲ ਦੇ ਪ੍ਰਿੰਸੀਪਲ ਅੰਜਲੀ ਗੌੜ ਨੇ ਦੱਸਿਆ ਕਿ ਸਿਖਾਂ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਜੀਵਨ 'ਤੇ ਚਾਨਣਾ ਪਾਉਣ ਦੇ ਨਾਲ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਲਗਨ ਦੇਣ ਲਈ ਨਗਰ ਕੀਰਤਨ ਕੱਢਿਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਚੰਨੋ ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਪ੍ਰਿੰਸੀਪਲ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਜਸਵੀਰ ਸਿੰਘ ਢੀਂਡਸਾ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਵਿਦਿਆਰਥੀਆਂ ਤੇ ਇਲਾਕਾ ਵਾਸੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।
ਪਿੰਡ ਚੰਨੋ ਵਿਖੇ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼।