ਮਾਮਲਾ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਤਸ਼ੱਦਦ ਨਾਲ ਹੋਈ ਮੌਤ ਦਾ
ਦੋਸ਼ੀ ਪਾਏ ਜਾਣ 'ਤੇ ਅਧਿਕਾਰੀਆਂ ਵਿਰੁੱਧ ਵੀ ਹੋਵੇਗੀ ਕਾਰਵਾਈ - ਮੈਡਮ ਪੂਨਮ ਕਾਂਗੜਾ
ਸੰਗਰੂਰ, 20 ਨਵੰਬਰ (ਜਗਸੀਰ ਲੌਂਗੋਵਾਲ ) - ਪਿਛਲੇ ਦਿਨੀਂ ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲਾ ਵਿਖੇ ਅਣਮਨੁੱਖੀ ਤਸ਼ੱਦਦ ਦੌਰਾਨ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਦਰਦਨਾਕ ਮੌਤ ਦੀ ਬਰੀਕੀ ਨਾਲ ਜਾਂਚ ਕਰਨ ਸਬੰਧੀ ਅਸ ਸੀ ਕਮਿਸ਼ਨ ਪੰਜਾਬ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ( ਰਿਟਾਇਰਡ ਆਈ ਏ ਐਸ) ਵੱਲੋਂ ਕਮਿਸ਼ਨ ਦੇ ਦੋ ਮੈਂਬਰਾਂ ਦੀ ਕਮੇਟੀ ਬਣਾ ਦਿੱਤੀ ਗਈ ਹੈ ਜਿਸ ਵਿੱਚ ਕਮਿਸ਼ਨ ਦੇ ਵਿੱਚ ਮੈਂਬਰ ਸ਼੍ਰੀ ਗਿਆਨ ਚੰਦ ਦਿਵਾਲੀ ਅਤੇ ਸ਼੍ਰੀਮਤੀ ਪੂਨਮ ਕਾਂਗੜਾ ਸ਼ਾਮਿਲ ਹਨ ਜੋ ਕੌਮੀ ਕਮਿਸ਼ਨ ਨਾਲ ਮਿਲ ਕੇ ਇਸ ਮਾਮਲੇ ਦੀ ਜਾਂਚ ਪੜਤਾਲ ਕਰਨਗੇ ਜਿਸ ਸਬੰਧੀ ਅੱਜ ਅਪਣੀ ਰਿਹਾਇਸ਼ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀਮਤੀ ਪੂਨਮ ਕਾਂਗੜਾ ਨੇ ਕਿਹਾ ਕਿ ਅੈਸ ਸੀ ਭਾਈਚਾਰੇ ਨਾਲ ਸਬੰਧਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਦੇ ਬੇਸ਼ੱਕ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਗਿਆ ਹੈ ਪਰੰਤੂ ਜਗਮੇਲ ਸਿੰਘ ਦੀ ਮੌਤ ਲਈ ਉਹ ਪ੍ਰਸ਼ਾਸਨਿਕ ਅਧਿਕਾਰੀ ਵੀ ਕਿਤੇ ਨਾ ਕਿਤੇ ਜਿੰਮੇਵਾਰ ਹਨ ਜਿਨ੍ਹਾਂ ਨੇ ਅਪਣੀ ਜਿੰਮੇਵਾਰੀ ਨਿਭਾਉਣ ਵਿੱਚ ਕੋਤਾਹੀ ਵਰਤੀ ਹੈ ਜਿਸ ਦੀ ਕਮਿਸ਼ਨ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਦੋਸ਼ੀ ਪਾਏ ਜਾਣ 'ਤੇ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਸ਼੍ਰੀਮਤੀ ਕਾਂਗੜਾ ਨੇ ਕੜੇ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਪੀੜਤ ਪਰਿਵਾਰ ਨੂੰ ਹਰ ਪੱਖੋਂ ਪੂਰਾ ਇਨਸਾਫ ਦਿਵਾਇਆ ਜਾਵੇਗਾ ਉਨਾਂ ਅੱਗੇ ਕਿਹਾ ਕਿ SC ਸੀ ਕਮਿਸ਼ਨ ਦੀਆਂ ਹਦਾਇਤਾਂ ਤੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ, ਇੱਕ ਲੱਖ ਪੱਚੀ ਹਜ਼ਾਰ ਰੁਪਏ ਮਕਾਨ ਦੀ ਮੁਰੰਮਤ ਲਈ, ਜਗਮੇਲ ਦੀ ਪਤਨੀ ਨੂੰ ਸਰਕਾਰੀ ਨੌਕਰੀ, ਬੱਚਿਆਂ ਦੀ ਪੜ੍ਹਾਈ ਸਣੇ ਹੋਰ ਵੀ ਮਾਲੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦ ਸਜਾਵਾਂ ਦਿਵਾਉਣ ਲਈ ਵੀ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਮੈਡਮ ਪੂਨਮ ਕਾਂਗੜਾ .


Indo Canadian Post Indo Canadian Post