ਗਿਆਨ ਉਤਸਵ ਮੁਕਾਬਲਿਆਂ 'ਚ ਲਵਪ੍ਰੀਤ ਜਿਲ੍ਹੇ 'ਚ ਅੱਵਲ
ਭਵਾਨੀਗੜ੍ਹ, 4 ਦਸੰਬਰ (ਗੁਰਵਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਗਰਾ ਵਿਖੇ ਸੱਤਵੀਂ ਕਲਾਸ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਵੱਲੋਂ ਗਿਆਨ ਉਤਸਵ ਕੈਟ ਮੁਕਾਬਲੇ ਵਿੱਚ ਜ਼ਿਲ੍ਹਾ ਸੰਗਰੂਰ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ.ਗੁਰਮੀਤ ਸਿੰਘ ਨੈਸ਼ਨਲ ਐਵਾਰਡੀ ਨੇ ਵਧਾਈ ਦਿੰਦਿਆਂ ਵਿਦਿਆਰਥੀ ਲਵਪ੍ਰੀਤ ਸਿੰਘ ਨੂੰ ਹਰੇਕ ਪ੍ਰਕਾਰ ਦੀ ਮਦਦ ਦਾ ਭਰੋਸਾ ਦਿੱਤਾ ਅਤੇ ਸਟਾਫ ਮੈਂਬਰਾਂ ਵੱਲੋਂ ਵਿਦਿਆਰਥੀ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਤਿਆਰੀ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ। ਇਸ ਮੌਕੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਵਾਤਾਵਰਨ ਦੀ ਸੰਭਾਲ ਹਿੱਤ ਪੌਦੇ ਵੀ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਰਵੀ ਕੁਮਾਰ, ਸ਼ਾਲਿਨੀ ਬਾਂਸਲ, ਦਲਜੀਤ ਸਿੰਘ, ਮਨਜੋਤ ਕੌਰ, ਇਸ਼ੂ ਜਿੰਦਲ, ਨੀਰੂ ਗੋਇਲ, ਅਮਨਦੀਪ ਕੌਰ, ਪਰਮਿੰਦਰ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਦੀਪਕ ਕੁਮਾਰ, ਇਸ਼ਪਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜਰ ਸਨ।
ਵਿਦਿਆਰਥੀ ਨੂੰ ਸਨਮਾਨਿਤ ਕਰਨ ਮੌਕੇ ਸਕੂਲ ਸਟਾਫ਼।


Indo Canadian Post Indo Canadian Post