ਵਿੱਦਿਅਕ ਖੇਤਰ 'ਚ ਵਧੀਆ ਪ੍ਰਾਪਤੀਆਂ ਬਦਲੇ ਸਤਿੰਦਰ ਕੌਰ ਸਨਮਾਨਿਤ
ਭਵਾਨੀਗੜ੍ਹ, 12 ਦਸੰਬਰ {ਗੁਰਵਿੰਦਰ ਸਿੰਘ}- ਪ੍ਰਾਈਵੇਟ ਅਨ-ਏਡਿਡ ਸਕੂਲਜ਼ ਐਸੋਸੀਏਸ਼ਨ ਦੇ ਪ੍ਰਧਾਨ ਵਰੁਣ ਭਾਰਤੀ ਦੀ ਯੋਗ ਅਗਵਾਈ ਵਿੱਚ ਬਰਨਾਲਾ ਵਿਖੇ ਕਰਵਾਏ ਗਏ ਇੱਕ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਲਈ ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਪੰਜਾਬੀ ਅਧਿਆਪਕਾ ਸਤਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਮਾਰੋਹ ਵਿੱਚ ਵੱਖ-ਵੱਖ ਸਕੂਲਾਂ ਦੇ ੧੦੦ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਮੰਤਰੀ ਸਿੰਗਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਿੱਖਿਆ ਦਾ ਧੁਰਾ ਹਨ ਅਤੇ ਸਮਾਜ ਸੁਧਾਰ ਵਿੱਚ ਇਨ੍ਹਾਂ ਦਾ ਸਭ ਤੋਂ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਹੈਰੀਟੇਜ ਸਕੂਲ ਦੇ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਤੇ ਸਕੂਲ ਪ੍ਰਿੰਸੀਪਲ ਮੀਨੂ ਸੂਦ ਸਮੇਤ ਅਧਿਆਪਕਾ ਸਤਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੀ.ਯੂ.ਐੱਸ.ਏ ਵੱਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਲਈ ਕੀਤਾ ਗਿਆ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ ਇਸ ਨਾਲ ਜਿੱਥੇ ਸਨਮਾਨਿਤ ਅਧਿਆਪਕਾਂ ਵਿੱਚ ਆਪਣਾ ਕੰਮ ਹੋਰ ਵੀ ਮਿਹਨਤ ਅਤੇ ਲਗਨ ਨਾਲ ਕਰਨ ਦਾ ਉਤਸ਼ਾਹ ਪੈਦਾ ਹੁੰਦਾ ਹੈ, ਉੱਥੇ ਹੀ ਬਾਕੀ ਅਧਿਆਪਕਾਂ ਨੂੰ ਵੀ ਆਪਣੇ ਖੇਤਰ ਵਿੱਚ ਹੋਰ ਚੰਗੇਰਾ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਸਤਿੰਦਰ ਕੌਰ ਨੂੰ ਸਨਮਾਨਿਤ ਕਰਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ।


Indo Canadian Post Indo Canadian Post