ਸਫਰ ਏ ਸ਼ਹਾਦਤ
ਛੋਟੇ ਸ਼ਹਿਬਜਾਦਿਆ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਧਾਰਮਿਕ ਪ੍ਰੋਗਰਾਮ
ਸੰਗਰੂਰ 23 ਦਸੰਬਰ (ਗੁਰਵਿੰਦਰ ਸਿੰਘ) ਪਾਤਸ਼ਾਹੀ ਦਸਵੀਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸਰਹਿੰਦ ਅਤੇ ਚਮਕੌਰ ਦੀ ਗੜ੍ਹੀ ਵਿਖੇ ਲਾਸਾਨੀ ਸ਼ਹਾਦਤ ਨੂੰ ਜਿੱਥੇ ਅੱਜ ਪੂਰੇ ਸੰਸਾਰ ਵਿੱਚ ਯਾਦ ਕਰਦਿਆਂ ਨਮਨ ਕੀਤਾ ਜਾ ਰਿਹਾ ਹੈ ਉੱਥੇ ਹੀ ਇਲਾਕੇ ਦੇ ਨੋਜਵਾਨਾ ਨੂੰ ਵਿੱਦਿਆ ਦੇਣ ਵਾਲਾ ਮੋਹਰੀ ਸੰਸਥਾ ਅਤੇ ਸਕੂਲ ਸ੍ਰੀ ਹਰਗੋਬਿੰਦ ਮੀਰੀ ਪੀਰੀ ਵਿਦਿਆਲਿਆ ਖੁਰਾਣਾ (ਜੋਤੀਸਰ ) ਸੰਗਰੂਰ ਵਿਖੇ ਧਾਰਮਿਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਇਹ ਸਮਾਗਮ ਬਾਬਾ ਕਿਰਪਾਲ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਦੇਖ ਰੇਖ ਹੇਠ ਮੈਨੇਜਰ ਕੁਲਵੰਤ ਕੌਰ ਪ੍ਰਿੰਸੀਪਲ ਰਾਜ ਕੁਮਾਰ ਵਰਮਾ ਦੀ ਦੇਖ ਰੇਖ ਹੇਠ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸਫ਼ਰ ਏ ਸ਼ਹਾਦਤ ਦੇ ਬੈਨਰ ਹੇਠ ਕਰਵਾਇਆ ਗਿਆ । ਜਿਸ ਵਿੱਚ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਮੈਨੇਜਰ ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਿੱਖ ਵਿਰਸਾ ਕਿਸ ਤਰ੍ਹਾਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਸਾਹਿਬਜ਼ਾਦਿਆਂ ਨੇ ਆਪਣੀਆਂ ਜ਼ਿੰਦੜੀਆਂ ਕੌਮ ਤੋਂ ਕੁਰਬਾਨ ਕਰ ਦਿੱਤੀਆਂ ਪਰ ਜ਼ੁਲਮ ਅੱਗੇ ਨਾ ਝੁਕੇ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਕੋਰੀਓਗ੍ਰਾਫ਼ੀ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਨੇ ਗੱਤਕੇ ਅਤੇ ਸ਼ਸਤਰ ਵਿੱਦਿਆ ਦੀ ਕਲਾ ਦੇ ਜੋਹਰ ਵਿਖਾਏ । ਪੇਸ਼ ਕੀਤੀ ਗਈ ਕੋਰੀਓਗ੍ਰਾਫੀ ਵਿੱਚ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਅਤੇ ਨਮਨ ਕੀਤਾ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਕੂਲ ਸਟਾਫ ਵੀ ਮੌਜੂਦ ਸੀ ।
ਸਫਰ ਏ ਸ਼ਹਾਦਤ ਪ੍ਰੋਗਰਾਮ ਪੇਸ਼ ਕਰਦੇ ਵਿਦਿਆਰਥੀ .