120 ਸਿੱਖਿਆਰਥੀਆਂ ਨੂੰ ਸਿਖਲਾਈ ਕੋਰਸਾਂ ਦੇ ਸਰਟੀਫਿਕੇਟ ਵੰਡੇ
ਭਵਾਨੀਗੜ੍ਹ, 23 ਦਸੰਬਰ (ਗੁਰਵਿੰਦਰ ਸਿੰਘ): ਕਿੱਤਾ ਮੁਖੀ ਸਿਖ਼ਲਾਈ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸ਼ਾਹਪੁਰ ਵਿਖੇ ਐਵਰੈਸਟ ਸੈਂਟਰ ਵੱਲੋਂ ਕਰਵਾਏ ਸਮਾਗਮ ਦੌਰਾਨ 120 ਸਿੱਖਿਆਰਥੀਆਂ ਨੂੰ ਸਿਖਲਾਈ ਕੋਰਸਾਂ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਅੰਕੁਸ਼ ਜਿੰਦਲ ਜ਼ਿਲ੍ਹਾ ਕੁਆਰਡੀਨੇਟਰ ਬਠਿੰਡਾ ਜ਼ੋਨ ਤੋਂ ਇਲਾਵਾ ਗੁਰਿੰਦਰ ਸਿੰਘ ਥਾਣਾ ਮੁਖੀ ਭਵਾਨੀਗੜ ਸਮੇਤ ਪਾਰਸ ਗਰਗ ਚੇਅਰਮੈਨ, ਗਗਨਦੀਪ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਨੌਜਵਾਨਾਂ ਵਿੱਚ ਸਵੈ ਰੁਜ਼ਗਾਰ ਦੀ ਭਾਵਨਾ ਪੈਂਦਾ ਅਤੇ ਆਪਣੇ ਆਪ ਨੂੰ ਰੁਜ਼ਗਾਰ ਯੋਗ ਬਣਾਉਣ ਦੇ ਮਹੱਤਵ ਨਾਲ ਸਰਕਾਰ ਵੱਲੋਂ ਚਲਾਏ ਜਾ ਰਹੇ ਕਿੱਤਾ ਮੁਹਾਰਤ ਕੋਰਸਾਂ ਬਾਰੇ ਵਿਸਥਾਰਪੂਰਵਕ ਦੱਸਿਆ ਤੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤੇ ਮਾਣਭੱਤਾ ਚੈੱਕ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਨੌਜਵਾਨ ਨੂੰ ਸਰਕਾਰੀ ਅਤੇ ਨਿੱਜੀ ਕੰਪਨੀਆਂ ਵਿੱਚ ਨੌਕਰੀਆਂ ਦਾ ਮਿਲਣਾ ਮੁਸ਼ਕਿਲ ਹੈ ਇਸ ਲਈ ਨੌਜਵਾਨਾਂ ਨੂੰ ਇਸ ਤਰ੍ਹਾਂ ਦੇ ਕੋਰਸ ਕਰਕੇ ਆਪਣੇ ਆਪ ਨੂੰ ਸਵੈ ਰੁਜ਼ਗਾਰ ਬਣਾਉਣਾ ਚਾਹੀਦਾ ਹੈ। ਇਸ ਮੌਕੇ ਥਾਣਾ ਮੁਖੀ ਗੁਰਿੰਦਰ ਸਿੰਘ ਨੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕਰਦਿਆਂ ਸ਼ਾਹਪੁਰ ਸੈਂਟਰ ਦੀ ਸ਼ਲਾਘਾ ਕੀਤੀ।
ਸਿਖਿਆਰਥੀਆਂ ਨੂੰ ਸਰਟੀਫਿਕੇਟ ਤੇ ਚੈੱਕ ਭੇੰਟ ਕਰਦੇ ਪ੍ਰਬੰਧਕ ਤੇ ਹੋਰ।


Indo Canadian Post Indo Canadian Post