SI ਰਾਜਵੰਤ ਨੇ ਚੋਕੀ ਇੰਚਾਰਜ ਵਜੋਂ ਅਹੁਦਾ ਸੰਭਾਲਿਆ
ਭਵਾਨੀਗੜ੍ਹ, 2 ਫਰਵਰੀ (ਗੁਰਵਿੰਦਰ ਸਿੰਘ)
ਪ੍ਰਮੋਟ ਹੋ ਕੇ ਸਬ ਇੰਸਪੈਕਟਰ ਬਣੇ ਰਾਜਵੰਤ ਕੁਮਾਰ ਨੇ ਘਰਾਚੋਂ ਚੌਕੀ ਵਿਖੇ ਇੰਚਾਰਜ ਵੱਜੋਂ ਅਪਣਾ ਅਹੁਦਾ ਸੰਭਾਲਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਅੈਸ ਆਈ ਰਾਜਵੰਤ ਕੁਮਾਰ ਨੇ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਸ਼ਰਾਰਤੀ ਜਾਂ ਅਪਰਾਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਐੱਸਐੱਸਪੀ ਸੰਗਰੂਰ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਅਪਣੀ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਜੁਰਮ ਨੂੰ ਠੱਲ ਪਾਉਣ ਲਈ ਪਬਲਿਕ ਅਤੇ ਵਿਸ਼ੇਸ਼ ਤੌਰ 'ਤੇ ਪ੍ਰੈੱਸ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੋਵੇਗੀ।
ਅਸਆਈ ਰਾਜਵੰਤ ਕੁਮਾਰ।


Indo Canadian Post Indo Canadian Post