ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਨਵੇਂ ਦਾਖਲਿਆਂ ਨੂੰ ਲੈਕੇ ਜਾਗਰੂਕਤਾ ਮੁਹਿੰਮ ਸ਼ੁਰੂ
ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਨਵੇਂ ਦਾਖਲਿਆਂ ਨੂੰ ਲੈਕੇ ਜਾਗਰੂਕਤਾ ਮੁਹਿੰਮ ਸ਼ੁਰੂ
ਅੰਮ੍ਰਿਤਸਰ ( ਗੁਰਵਿੰਦਰ ਸਿੰਘ, ਸਵਰਾਜ) ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਤਹਿਤ ਬਲਾਕ ਚੋਗਾਵਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਕਮਾਸਕਾ ਦੇ ਅਧਿਆਪਕਾਂ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਕੀਤੀ ਦਾਖਲਿਆਂ ਦੀ ਮੁਹਿੰਮ ਤਹਿਤ ਅੱਜ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ । ਸਕੂਲ ਅਧਿਆਪਕਾਵਾਂ ਅਮਨਦੀਪ ਕੌਰ, ਰੁਪਿੰਦਰ ਕੌਰ ਅਤੇ ਰਵਨੀਤ ਕੌਰ ਆਦਿ ਨੇ ਵੱਖ-ਵੱਖ ਮਹੁਲਿਆ ਵਿਚ ਜਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਛੇਵੀਂ ਤੋਂ ਲੈਕੇ ਦਸਵੀਂ ਤੱਕ ਕਮਾਸਕਾ ਸਕੂਲ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਆ ਅਤੇ ਸਕੂਲ ਦੀਆਂ ਵਧੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ। ਪੰਜਾਬੀ ਅਧਿਆਪਕਾ ਅਮਨਦੀਪ ਕੌਰ ਨੇ ਮਾਪਿਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਰਹੇ ਹਨ ਅਤੇ ਇਸ ਸਾਲ ਵੀ ਸਾਰੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਮੁਖੀ ਰਾਜੇਸ਼ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿੱਚ ਸਾਰਾ ਸਟਾਫ਼ ਮਿਹਨਤੀ ਅਤੇ ਤਜਰਬੇਕਾਰ ਹੈ ਤੇ ਇਸ ਤੋਂ ਇਲਾਵਾ ਸਕੂਲ ਵਿੱਚ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਮੁਫ਼ਤ ਕਿਤਾਬਾਂ, ਮੁਫ਼ਤ ਵਰਦੀਆਂ ਅਤੇ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਸਕੂਲ ਮੁਖੀ ਰਾਜੇਸ਼ ਪਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਲਦ ਹੀ ਨੇੜੇ ਤੇੜੇ ਦੇ ਖੇਤਰਾਂ ਵਿੱਚ ਬੱਚਿਆਂ ਦੇ ਦਾਖਲਿਆਂ ਨੂੰ ਲੈਕੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਜਾਵੇਗੀ ਤਾਂ ਜ਼ੋ ਵੱਧ ਤੋਂ ਵੱਧ ਬੱਚੇ ਸਕੂਲ ਵਿੱਚ ਦਾਖਲ ਹੋਣ ।
ਨਵੇਂ ਸੈਸ਼ਨ ਦੀ ਪੜ੍ਹਾਈ ਸਬੰਧੀ ਜਾਣਕਾਰੀ ਦਿੰਦੇ ਮੈਡਮ ਅਮਨਦੀਪ ਕੌਰ.