ਭਾਰਤ ਅਮਰੀਕਾ ਵਿਚਕਾਰ ਹੋਣ ਵਾਲੇ ਸਮਝੋਤੇ ਖਿਲਾਫ਼ ਕਿਸਾਨਾਂ ਵੱਲੋਂ ਪ੍ਰਦਰਸ਼ਨ
- ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ -
ਭਵਾਨੀਗੜ੍ਹ, 24 ਫਰਵਰੀ (ਗੁਰਵਿੰਦਰ ਸਿੰਘ): ਰਾਸ਼ਟਰੀ ਕਿਸਾਨ ਮਹਾਸੰਘ ਦੇ ਸੱਦੇ 'ਤੇ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋੰ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਕਿਸਾਨਾਂ ਵੱਲੋਂ ਭਾਰਤ ਤੇ ਅਮਰੀਕਾ ਸਮਝੌਤੇ ਨੂੰ ਰੱਦ ਕਰਵਾਉਣ ਲਈ ਰੋਸ਼ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਵਿੱਤ ਸਕੱਤਰ ਕਸ਼ਮੀਰ ਸਿੰਘ ਕਾਕੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੇ ਦੌਰੇ 'ਤੇ ਆਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਜੋ ਸੰਧੀ ਕਰਨ ਜਾ ਰਹੇ ਹਨ ਉਹ ਭਾਰਤ ਦੇਸ਼ ਦੀ ਸਮੁੱਚੀ ਕਿਸਾਨੀ ਲਈ ਘਾਤਕ ਸਿੱਧ ਹੋਵੇਗੀ ਕਿਉਂਕਿ ਅਮਰੀਕਾ ਵਿੱਚ ਸਰਕਾਰ ਅਪਣੇ ਕਿਸਾਨਾਂ ਨੂੰ ਫਸਲਾਂ 'ਤੇ 90 ਫੀਸਦ ਸਬਸਿਡੀ ਦਿੰਦੀ ਹੈ ਜਦੋਂਕਿ ਕਿ ਸਾਡੇ ਦੇਸ਼ ਵਿੱਚ ਕਿਸਾਨਾਂ ਨੂੰ 10 ਫੀਸਦ ਸਬਸਿਡੀ ਦਿੱਤੀ ਜਾ ਰਹੀ ਹੈ। ਕਿਸਾਨ ਅਗੂਆਂ ਨੇ ਕਿਹਾ ਕਿ ਸਰਕਾਰ ਸਰੇਆਮ ਕਾਰਪੋਰੇਟ ਘਰਾਨਿਆ ਦਾ ਪੱਖ ਪੂਰ ਰਹੀ ਹੈ। ਇਸ ਮੌਕੇ ਕਰਨੈਲ ਸਿੰਘ, ਦਰਬਾਰਾ ਸਿੰਘ ਜੌਲੀਆਂ, ਮੇਜਰ ਸਿੰਘ ਚੱਠਾ, ਸਵਿੰਦਰ ਸਿੰਘ ਸਕਰੌਦੀ, ਭੋਲਾ ਸਿੰਘ ਦਿਆਲਪੁਰਾ, ਬਲਜੀਤ ਸਿੰਘ ਰਾਜਪੁਰਾ, ਨਾਇਬ ਸਿੰਘ ਨਦਾਮਪੁਰ, ਚਮਕੌਰ ਸਿੰਘ ਫਤਹਿਗੜ੍ਹ ਭਾਦਸੋਂ, ਮਹਿੰਦਰ ਸਿੰਘ ਖੇੜੀ ਚੰਦਵਾਂ, ਈਸ਼ਰ ਸਿੰਘ ਮਸਾਣੀ ਆਦਿ ਕਿਸਾਨ ਹਾਜ਼ਰ ਸਨ।
ਕੇੰਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦੇ ਕਿਸਾਨ।


Indo Canadian Post Indo Canadian Post