ਵਿਦਿਅਕ ਮੁਕਾਬਲਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਭਵਾਨੀਗੜ੍ਹ, 28 ਫਰਵਰੀ (ਗੁਰਵਿੰਦਰ ਸਿੰਘ): ਹੈਰੀਟੇਜ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਓਲੰਪਿਆਡ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ 'ਚ ਭਾਗ ਲੈਦਿਆਂ ਵਧੀਆ ਸਥਾਨ ਹਾਸਲ ਕੀਤੇ। ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਵਿੱਚ ਚਾਰ ਗੋਲਡ, ਤਿੰਨ ਸਿਲਵਰ ਤੇ ਦੋ ਤਾਂਬੇ ਦੇ ਮੈਡਲ ਹਾਸਲ ਕੀਤੇ ਇਸੇ ਤਰ੍ਹਾਂ ਅੰਗਰੇਜ਼ੀ ਵਿਸ਼ੇ ਵਿੱਚ ਸੋਲਾਂ ਗੋਲਡ, ਗਿਆਰਾਂ ਸਿਲਵਰ, ਪੰਜ ਤਾਂਬੇ ਦੇ ਮੈਡਲ ਅਤੇ ਗਣਿਤ ਵਿਸ਼ੇ ਵਿੱਚ ਪੰਜ ਸੋਨੇ, ਚਾਰ ਸਿਲਵਰ ਤੇ ਤਿੰਨ ਤਾਂਬਾ ਪਦਕ ਹਾਸਲ ਕਰਕੇ ਇਲਾਕੇ 'ਚ ਸਕੂਲ, ਅਤੇ ਅਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਸਕੂਲ ਪ੍ਰਿੰਸੀਪਲ ਮੀਨੂ ਸੂਦ ਨੇ ਹੌਸਲਾ ਅਫਜਾੲ ਕਰਦਿਆਂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਮੇਂ- ਸਮੇਂ 'ਤੇ ਕਰਵਾਏ ਜਾਂਦੇ ਅਜਿਹੇ ਵਿੱਦਿਅਕ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਨ੍ਹਾਂ ਤੋਂ ਇਲਾਵਾ ਸਕੂਲ ਪ੍ਰਬੰਧਕ ਅਨਿਲ ਮਿੱਤਲ ਤੇ ਆਸ਼ਿਮਾ ਮਿੱਤਲ ਨੇ ਵੀ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ।
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਸਕੂਲ ਪ੍ਰਬੰਧਕ।


Indo Canadian Post Indo Canadian Post