ਡੀ ਉ ਸਮਰਾ ਨੇ ਵਿਦਿਆਰਥੀਆਂ ਨੂੰ ਵੰਡੇ ਪੈਨ ਟਾਫੀਆਂ
ਚੰਗੇ ਨਤੀਜੇ ਲਿਆਉਣ ਲਈ ਦਿਤੀਆਂ ਸੁਭ ਕਾਮਨਾਵਾਂ
ਅੰਮ੍ਰਿਤਸਰ (ਗੁਰਵਿੰਦਰ ਸਿੰਘ ਰੋਮੀ) ਮਿਸ਼ਨ ਸਤ ਪ੍ਰਤੀਸ਼ਤ ਤਹਿਤ ਅੱਜ ਤੋਂ ਸ਼ੁਰੂ ਹੋਈਆਂ ਪ੍ਰੀਖਿਆਵਾਂ ਲਈ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਨੂੰ ਪੈਨ ਤੇ ਟਾਫੀਆਂ ਦੇ ਕੇ ਸ਼ੁਭ ਕਾਮਨਾਵਾਂ ਦਿੱਤੀਆਂ।ਡੀ ਉ ਸਲਵਿੰਦਰ ਸਿੰਘ ਸਮਰਾ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਚ ਅੱਜ ਤੋਂ ਪ੍ਰੀਖਿਆਵਾਂ ਸ਼ੁਰੂ ਹੋ ਗੲੀਆਂ ਹਨ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਅੱਠਵੀਂ ਜਮਾਤ ਦੇ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਈਆਂ ਹਨ ਤੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦੇ ਤੌਰ ਤੇ ਪੈਨ ਤੇ ਟਾਫੀਆਂ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮਰਾ ਨੇ ਕਿਹਾ ਪ੍ਰੀਖਿਆਵਾਂ ਕੇਂਦਰਾਂ ਵਿੱਚ ਨਕਲ ਨੂੰ ਠੱਲ੍ਹ ਨੂੰ ਪਾਉਣ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਵਿਦਿਆਰਥੀਆਂ ਨੂੰ ਵੰਡੇ ਪੈਨ ਟਾਫੀਆਂ ਦਿੰਦੇ ਸਲਵਿੰਦਰ ਸਿੰਘ ਸਮਰਾ.