ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ
ਕਰੋਨਾ ਵਾਇਰਸ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਾ ਰਹੇ ਲੋਕ: ਸਿੱਧੂ
ਭਵਾਨੀਗੜ 9 ਮਾਰਚ (ਗੁਰਵਿੰਦਰ ਸਿੰਘ): ਅੱਜ ਅਪਣੇ ਭਵਾਨੀਗੜ ਦੌਰੇ ਦੌਰਾਨ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਮਕਸਦ ਨਾਲ CHC ਭਵਾਨੀਗੜ ਨੂੰ ਅਪਗ੍ਰੇਡ ਕਰਕੇ ਸਬ ਡਵੀਜ਼ਨ ਪੱਧਰ ਦਾ ਹਸਪਤਾਲ ਬਣਾਉਣ ਦਾ ਅਹਿਮ ਐਲਾਨ ਕੀਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਮੇਸ਼ਾ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ਦੇ ਹਸਪਤਾਲ ਤਹਿਤ ਭਵਾਨੀਗੜ ਦੇ ਸਰਕਾਰੀ ਹਸਪਤਾਲ ਨੂੰ 50 ਬੈਡਾਂ ਦਾ ਹਸਪਤਾਲ ਬਣਾਉਣ ਦੇ ਨਾਲ ਨਾਲ 10 ਮਾਹਿਰ ਡਾਕਟਰਾਂ ਦੀ ਟੀਮ ਤੇ ਹੋਰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰੀ ਹਸਪਤਾਲ ਨੂੰ ਸਬ ਡਵੀਜ਼ਨ ਪੱਧਰ ਦੀਆਂ ਸਿਹਤ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ।
ਨਿਰੱਖਣ ਕਰਦੇ ਬਲਵੀਰ ਸਿੱਧੂ ਤੇ ਨਾਲ ਵਿਜੇਇੰਦਰ ਸਿੰਗਲਾ।


Indo Canadian Post Indo Canadian Post