ਹਰਪਾਲ ਸਿੰਘ ਬਣੇ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ
ਭਵਾਨੀਗੜ,15 ਮਾਰਚ (ਗੁਰਵਿੰਦਰ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਦੇ ਪਿੰਡ ਗਹਿਲਾਂ ਇਕਾਈ ਦੀ ਚੋਣ ਕੀਤੀ ਗਈ ਜਿਸ ਵਿੱਚ ਲਗਭਗ 25 ਮੈਂਬਰਾਂ ਨੂੰ ਪਿੰਡ ਕਮੇਟੀ ਵਿਚ ਲਿਆ ਗਿਆ। ਇਸ ਮੌਕੇ ਸਰਬਸੰਮਤੀ ਨਾਲ ਹਰਪਾਲ ਸਿੰਘ ਨੂੰ ਇਕਾਈ ਪ੍ਰਧਾਨ, ਗੁਰਤੇਜ ਸਿੰਘ ਨੂੰ ਸਕੱਤਰ, ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਤਰਲੋਕ ਸਿੰਘ ਖਜਾਨਚੀ, ਮੇਜਰ ਸਿੰਘ ਜਨਰਲ ਸਕੱਤਰ, ਗੁਰਜੰਟ ਸਿੰਘ ਪ੍ਰੈਸ ਸਕੱਤਰ, ਗੁਰਦੀਪ ਸਿੰਘ ਮੀਤ ਪ੍ਰਧਾਨ ਤੇ ਪਰਮਜੀਤ ਸਿੰਘ ਨੂੰ ਸਲਾਹਕਾਰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਕਰਮ ਚੰਦ ਪੰਨਵਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਅਤੇ ਕਿਸਾਨ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਕਿਸਾਨਾਂ ਦੀ ਹਾਲਤ ਦਿਨ ਪ੍ਰਤੀ ਦਿਨ ਨਿਘਰਦੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਇਥੋਂ ਦੀਆਂ ਸਰਕਾਰਾਂ ਪੰਜ ਸਾਲਾਂ ਪਿੱਛੋਂ ਲੋਕ ਲੁਭਾਊ ਤੇ ਝੂਠੇ ਵਾਅਦਿਆਂ ਨਾਲ ਕਿਰਤੀ ਲੋਕਾਂ ਨੂੰ ਗੁੰਮਰਾਹ ਕਰਕੇ ਗੱਦੀ 'ਤੇ ਤਾਂ ਕਾਬਜ਼ ਹੋ ਜਾਂਦੀਆਂ ਹਨ ਪਰ ਕਿਸਾਨਾਂ ਮਜ਼ਦੂਰਾਂ ਦੀ ਹਾਲਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾਂਦਾ। ਬਲਕਿ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਮਾਲਾਮਾਲ ਕੀਤਾ ਜਾਂਦਾ ਹੈ। ਆਗੂਆਂ ਨੇ ਨਵੀਂ ਬਣੀ ਪਿੰਡ ਇਕਾਈ ਦੇ ਸਮੂਹ ਆਗੂਆਂ ਨੂੰ ਕਿਹਾ ਕਿ ਜਥੇਬੰਦੀ ਦੇ ਅੈਲਾਨ ਵਿਧਾਨ ਮੁਤਾਬਕ ਹੀ ਕੰਮ ਕੀਤਾ ਜਾਵੇ ਅਤੇ ਜਥੇਬੰਦੀ ਦੇ ਕਿਸੇ ਵੀ ਆਗੂ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਚਰਨ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਜਗਮੀਤ ਸਿੰਘ, ਮਨਜੀਤ ਸਿੰਘ, ਅਜੈਬ ਸਿੰਘ, ਰਣਜੀਤ ਸਿੰਘ, ਦਲਜਿੰਦਰ ਸਿੰਘ, ਨਾਰੰਗ ਸਿੰਘ, ਗੁਰਮੀਤ ਸਿੰਘ, ਸ਼ਿਆਮ ਲਾਲ, ਬੂਟਾ ਖਾਂ, ਗੁਰਦੇਵ ਸਿੰਘ, ਹਰਨੇਕ ਸਿੰਘ ਅਤੇ ਕੁਲਵਿੰਦਰ ਸਿੰਘ ਨੂੰ ਵੀ ਕਮੇਟੀ ਮੈਂਬਰ ਚੁਣਿਆ ਗਿਆ।
ਚੋਣ ਮੌਕੇ ਹਾਜ਼ਰ ਕਿਸਾਨ।


Indo Canadian Post Indo Canadian Post