ਕਰੋਨਾ ਵਾਇਰਸ ਸਬੰਧੀ ਡੋਰ ਟੂ ਡੋਰ ਜਾਗਰੂਕ ਕਰਨਗੇ ਮੁਲਜ਼ਮ
ਭਵਾਨੀਗੜ, 19 ਮਾਰਚ (ਗੁਰਵਿੰਦਰ ਸਿੰਘ):ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਟ੍ਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ, ਟ੍ਰੇਨਿੰਗ ਪ੍ਰੋਗਰਾਮ ਦਾ ਮਕਸਦ ਸਬ ਡਿਵੀਜ਼ਨ ਭਵਾਨੀਗੜ੍ਹ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਕਰਮਚਾਰੀਆਂ ਅਤੇ ਸਮੂਹ ਸਰਕਾਰੀ,ਨਿੱਜੀ ਕਾਲਜਾਂ ਸਕੂਲਾਂ ਵਿਚ ਕੰਮ ਕਰ ਰਹੇ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਨੂੰ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਸੀ। ਇਹ ਟ੍ਰੇਨਿੰਗ ਪ੍ਰੋਗਰਾਮ ਦੋ ਸ਼ਿਫਟਾਂ ਵਿੱਚ ਕੀਤਾ ਗਿਆ ਜਿਸ ਤਹਿਤ ਪਹਿਲੀ ਸ਼ਿਫਟ ਵਿੱਚ ਟਰੇਨਿੰਗ ਸਵੇਰੇ 11 ਵਜੇ ਰੱਖੀ ਗਈ ਜਿਸ ਚ ਲਗਭਗ 295 ਵਿਅਕਤੀਆਂ ਨੇ ਭਾਗ ਲਿਆ ਉਨ੍ਹਾਂ ਦੇ 50-50 ਵਿਅਕਤੀਆਂ ਦੇ ਬੈਂਚ ਬਣਾ ਕੇ ਵੱਖ-ਵੱਖ ਕਮਰਿਆਂ ਵਿੱਚ ਮਾਸਟਰ ਟ੍ਰੇਨਰਜ਼ ਵੱਲੋਂ ਟ੍ਰੇਨਿੰਗ ਦਿੱਤੀ ਗਈ ਤੇ ਦੂਜੀ ਸ਼ਿਫ਼ਟ ਦੁਪਹਿਰ ਸਵਾ ਇੱਕ ਵਜੇ ਸ਼ੁਰੂ ਕੀਤੀ ਗਈ ਜਿਸ ਵਿੱਚ ਲੱਗਭਗ 405 ਵਿਅਕਤੀਆਂ ਨੇ ਭਾਗ ਲਿਆ। ਇਸ ਤਰ੍ਹਾਂ ਲੱਗਭਗ 700 ਅਧਿਕਾਰੀਆਂ, ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕੀਤਾ। ਸਮੂਹ ਕਰਮਚਾਰੀ ਵੀਰਵਾਰ ਤੋਂ ਸ਼ਹਿਰ ਸਮੇਤ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਕਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਗੇ।
ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਅੈੱਸਡੀਅੈੱਮ ਭਵਾਨੀਗੜ।


Indo Canadian Post Indo Canadian Post