ਕੋਰੋਨਾ ਤੋਂ ਬਚਣ ਲਈ ਜਾਗਰੂਕਤਾ ਮੁਹਿੰਮ
ਘਰ ਘਰ ਜਾ ਕੇ ਕੀਤਾ ਲੋਕਾਂ ਨੂੰ ਜਾਗਰੂਕ
ਭਵਾਨੀਗੜ੍ਹ,18 ਮਾਰਚ (ਗੁਰਵਿੰਦਰ ਸਿੰਘ): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਸਿਵਲ ਸਰਜਨ ਸੰਗਰੂਰ ਅਤੇ ਐਸ.ਐਮ.ਓ ਭਵਾਨੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲਾ ਅਫਸਰ ਸੰਜੇ ਕੁਮਾਰ ,ਮਨਦੀਪ ਸਿੰਘ ਮਲਟੀ ਪਰਪਜ਼ ਹੈਲਥ ਵਰਕਰ ਮੇਲ ਸਬ ਸੈਂਟਰ ਜਲਾਣ, ਪ੍ਰਿਤਪਾਲ ਸਿੰਘ ਪਟਵਾਰੀ ਦੀ ਅਗਵਾਈ 'ਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ ਨੇ ਦੱਸਿਆ ਕਿ ਮਨੁੱਖ ਦੀ ਜ਼ਿੰਦਗੀ ਲਈ ਘਾਤਕ ਇਸ ਵਾਇਰਸ ਤੋਂ ਬਚਾਅ ਲਈ ਇਲਾਜ ਦੇ ਨਾਲ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭੀੜ ਭੜੱਕੇ ਵਾਲੀਆਂ ਜਗ੍ਹਾ 'ਤੇ ਜਾਣ ਤੋਂ ਗੁਰੇਜ਼ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਸੰਜੇ ਕੁਮਾਰ ਨੇ ਵੀ ਬਚਾਅ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਪਹਿਲ ਦੇ ਆਧਾਰ ਤੇ ਰੱਖਣ ਲਈ ਕਿਹਾ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੱਦਾ ਦਿੱਤਾ। ਪ੍ਰੋਗਰਾਮ ਦੌਰਾਨ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੱਥ ਪਰਚੇ ਵੀ ਵੰਡੇ ਗਏ। ਇਸ ਮੌਕੇ ਸਬ ਸੈਂਟਰ ਜਲਾਣ ਤੋਂ ਮਨਦੀਪ ਸਿੰਘ ਤੋਂ ਇਲਾਵਾ ਆਂਗਣਵਾੜੀ ਟੀਚਰ , ਹੈਲਪਰ ਅਤੇ ਆਸ਼ਾ ਵਰਕਰਾਂ ਪਿੰਡ ਰਸੂਲਪੁਰ ਛੰਨਾ ਦੇ ਘਰਾਂ ਵਿਚ ਜਾ ਕੇ ਕ੍ਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿਤੀ।
ਲੋਕਾਂ ਨੂੰ ਜਾਗਰੂਕ ਕਰਦੇ ਸਿਹਤ ਵਿਭਾਗ ਦੇ ਮੁਲਾਜ਼ਮ।


Indo Canadian Post Indo Canadian Post