ਪਿੰਡ ਮਾਝੇ ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ
ਘਰ ਘਰ ਕੀਤੀ ਸੈਨੇਟਾਈਜ਼ਰ ਸਪਰੇਅ
ਭਵਾਨੀਗੜ੍ਹ 4 ਅਪ੍ਰੈਲ (ਗੁਰਵਿੰਦਰ ਸਿੰਘ) ਕੋਰੋਨਾ ਵਾਇਰਸ ਫੈਲਣ ਦੇ ਬਚਾਅ ਕਾਰਨ ਦੇਸ਼ ਚ ਕਰਫ਼ਿਊ ਲਗਾਇਆ ਗਿਆ ਹੈ ਜਿਸ ਕਾਰਨ ਸਮਾਜ ਸੇਵੀ ਸੰਸਥਾਵਾਂ ਅਤੇ ਪੰਜਾਬ ਸਰਕਾਰ ਲੋੜਵੰਦ ਪਰਿਵਾਰਾਂ ਲਈ ਵੱਡੇ ਯਤਨ ਕਰ ਰਹੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਮਾਝਾ ਨੇ ਦੱਸਿਆ ਕਿ ਸਾਡੇ ਪਿੰਡ ਮਾਝਾ ਵਿਖੇ ਸਿੱਖਿਆ ਮੰਤਰੀ ਅਤੇ ਹਲਕਾ ਸੰਗਰੂਰ ਤੋਂ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਸੀਂ ਅੱਜ ਪਿੰਡ ਦੇ ਲੋੜਵੰਦ 80 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਹੈ ਅਤੇ ਪਿੰਡ ਦੇ ਘਰ ਘਰ ਜਾ ਕੇ ਸੈਨੀਟਾਈਜ਼ਰ ਦੀ ਸਪਰੇਅ ਕੀਤੀ ਗਈ ਹੈ ਤਾਂ ਕਿ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਬਚਿਆ ਜਾ ਸਕੇ। ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਇਸ ਮੌਕੇ ਦਵਿੰਦਰ ਸਿੰਘ ਜੀਓਜੀ ਮਾਝਾ, ਕਰਮ ਸਿੰਘ ਕਿਸਾਨ ਯੂਨੀਅਨ ਇਕਾਈ ਪ੍ਰਧਾਨ, ਜਸਵੀਰ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਗੁਰਿੰਦਰਜੀਤ ਸਿੰਘ ਕਲੱਬ ਪ੍ਰਧਾਨ, ਜਗਦੇਵ ਸਿੰਘ ਮਾਝਾ, ਗੁਰਪ੍ਰੀਤ ਸਿੰਘ ਕਾਲਾ ਚੌਕੀਦਾਰ, ਲਖਵੀਰ ਸਿੰਘ ਲੱਖੀ, ਪਰਗਟ ਸਿੰਘ ਬੁੱਟਰ, ਹਰਪਾਲ ਸਿੰਘ, ਮਲਕੀਤ ਸਿੰਘ, ਪਰਮਿੰਦਰ ਸਿੰਘ, ਗਗਨਦੀਪ ਸਿੰਘ, ਟੀਟੂ ਮਾਝਾ, ਲੱਖੀ ਸਿੰਘ ਅਤੇ ਚਾਨਣ ਸਿੰਘ ਨੇ ਲੋੜਵੰਦ ਪਰਿਵਾਰਾਂ ਦੇ ਘਰ ਘਰ ਜਾ ਕੇ ਰਾਸ਼ਨ ਵੰਡਿਆ।