ਮੈਡੀਕਲ ਟੀਮ ਵੱਲੋਂ ਪੁਲਸ ਮੁਲਾਜ਼ਮਾਂ ਦੀ ਸਿਹਤ ਦੀ ਜਾਂਚ
ਭਵਾਨੀਗੜ,7 ਅਪ੍ਰੈਲ (ਗੁਰਵਿੰਦਰ ਸਿੰਘ): ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਤੇ ਵਿਸ਼ਵ ਸਿਹਤ ਦਿਵਸ ਮੌਕੇ ਅੱਜ ਡਾ.ਸੰਦੀਪ ਗਰਗ ਅੈੈਸਅੈਸਪੀ ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੁਲਸ ਲਾਇਨ ਸੰਗਰੂਰ ਤੋਂ ਆਈ ਇੱਕ ਮੈਡੀਕਲ ਟੀਮ ਵੱਲੋਂ ਇੱਥੇ ਭਵਾਨੀਗੜ ਪੁਲਸ ਥਾਣੇ ਸਮੇਤ ਵੱਖ ਵੱਖ ਨਾਕਿਆਂ 'ਤੇ ਤੈਨਾਤ ਪੁਲਸ ਮੁਲਾਜ਼ਮਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਇਸ ਮੌਕੇ ਡਾ.ਭਗਵਾਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਪੁਲਸ ਲਾਇਨ ਸੰਗਰੂਰ ਅਤੇ ਫਾਰਮੇਸੀ ਅਫ਼ਸਰ ਡਾ. ਨਰਿੰਦਰਪਾਲ ਬਾਂਸਲ ਨੇ ਦੱਸਿਆ ਕਿ ਜਿਲ੍ਹਾ ਪੁਲਸ ਮੁਖੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਜਿਲ੍ਹੇ ਭਰ ਵਿੱਚ ਨਾਕਿਆਂ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦਾ ਬਲੱਡ ਪ੍ਰੈੱਸ਼ਰ ਚੈੱਕਅਪ ਆਦਿ ਕਰਨ ਦੇ ਨਾਲ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ ਪਹਿਲਾਂ ਉਹ ਕਿਸੇ ਹੋਰ ਬਿਮਾਰੀ ਨਾਲ ਪੀੜ੍ਹਤ ਤਾਂ ਨਹੀਂ ਤਾਂ ਉਨ੍ਹਾਂ ਨੂੰ ਉਸ ਤਰ੍ਹਾਂ ਦੀ ਹੀ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਅੈੱਸਅੈਮਓ ਡਾ. ਭਗਵਾਨ ਸਿੰਘ ਨੇ ਕਿਹਾ ਕਿ ਅਪਣੀ ਜਾਨ ਜੋਖਮ ਵਿੱਚ ਪਾ ਕੇ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਡਿਊਟੀ ਨਿਭਾ ਰਹੇ ਪੰਜਾਬ ਪੁਲਸ ਦੇ ਜਵਾਨਾਂ ਦੀ ਜਿੰਦਗੀ ਵੀ ਸਾਡੇ ਲਈ ਅਹਿਮੀਅਤ ਰੱਖਦੀ ਹੈ।
ਪੁਲਸ ਨਾਕੇ 'ਤੇ ਮੁਲਾਜ਼ਮਾਂ ਦੀ ਜਾਂਚ ਕਰਦੀ ਡਾਕਟਰੀ ਟੀਮ।