40 ਪਰਿਵਾਰਾਂ ਨੇ ਫੜਿਆ ਆਪ ਦਾ ਝਾੜੂ:-ਬਾਂਸਲ
ਭਵਾਨੀਗੜ 1 ਸਤੰਬਰ (ਗੁਰਵਿੰਦਰ ਸਿੰਘ) ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਗੁਰਦਾਸਪੁਰਾ ਗੁਰਥਲੀ ਦੇ 40 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ।ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਸ੍ਰੀ ਦਿਨੇਸ਼ ਬਾਂਸਲ ਦੀ ਅਗਵਾਈ ਵਿਚ ਇਹਨਾਂ ਪਰਿਵਾਰਾਂ ਨੇ ਸੱਤਾਧਾਰੀ ਪਾਰਟੀ ਕਾਂਗਰਸ ਅਤੇ ਅਕਾਲੀ ਤੇ ਬਹੁਜਨ ਸਮਾਜ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਨੇਸ਼ ਬਾਂਸਲ ਨੇ ਕਿਹਾ ਕਿ ਅੱਜ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੀਤੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪਰਿਵਾਰ ਪੰਜਾਬ ਵਿੱਚ ਵੀ ਵਧਦਾ ਜਾ ਰਿਹਾ ਹੈ ।ਜੋ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਰਾਹ ਪੱਧਰਾ ਕਰ ਦੇਵੇਗਾ।ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ ਇਸ ਨੇ ਪੰਜਾਬ ਦੇ ਲੋਕਾਂ ਦਾ ਜੀਵਨ੍ ਬਦ ਤੋਂ ਬਦਤਰ ਬਣਾ ਦਿੱਤਾ ਹੈ ।ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਓਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਸ਼ਾਮਿਲ ਹੋਣ ਵਾਲਿਆਂ ਵਿੱਚ ਦੋ ਪੰਚਾਇਤ ਮੈਂਬਰ ਜੱਗਾ ਸਿੰਘ ਅਤੇ ਬੱਬੀ ਸਿੰਘ ਤੋਂ ਇਲਾਵਾ ਬੁੱਧ ਸਿੰਘ, ਨਾਹਰ ਸਿੰਘ ,ਪਰਗਟ ਸਿੰਘ ਗਿਆਨੀ ਪੱਪੂ ਸਿੰਘ, ਵਿੱਕੀ ਦਲੀਪ ਕੌਰ, ਜਗਰੂਪ ਕੌਰ ਮੂਰਤੀ ਕੌਰ, ਗੁਰਪ੍ਰੀਤ ਕੌਰ, ਰਾਣੀ ਕੌਰ ਆਦਿ ਸ਼ਾਮਿਲ ਸਨ।