ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ 
ਭਵਾਨੀਗੜ੍ਹ , 8 ਸਤੰਬਰ {ਗੁਰਵਿੰਦਰ ਸਿੰਘ}
ਅੱਜ ਇੱਥੇ ਗੁਰਦੁਆਰਾ ਸਾਹਿਬ ਭਗਤ ਨਾਮਦੇਵ ਜੀ ਵਿਖੇ ਸਤਿਕਾਰ ਕਮੇਟੀ ਵੱਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਮੈਂਬਰ ਭੀਮ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ ਅਤੇ ਗੁਰਬਚਨ ਸਿੰਘ ਨੇ ਦੱਸਿਆ ਕਿ ਭੋਗ ਉਪਰੰਤ ਕੀਰਤਨ ਜੱਥਿਆਂ ਨੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ  । ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸ੍ਰੀ ਪ੍ਰਕਾਸ ਚੰਦ ਗਰਗ, ਟਰੇਡ ਯੂਨੀਅਨਿਸਟ ਆਗੂ ਮਾਲਵਿੰਦਰ ਸਿੰਘ ਭਵਾਨੀਗੜ੍ਹ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਨਿਰਮਲ ਸਿੰਘ ਭੜੋ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ  । ਗੁਰੂ ਦਾ ਅਤੁੱਟ ਲੰਗਰ ਵਰਤਿਆ ।