ਕਿਰਸਾਨੀ ਘੋਲ ਦੀਆਂ ਤਸਵੀਰਾਂ ਪੇਸ਼ ਕਰਦਾ ' ਓੁਠਣ ਦਾ ਵੇਲਾ'
ਨੁੱਕੜ ਨਾਟਕ ਰਾਹੀ ਕਿਸਾਨਾਂ ਨੂੰ ਕਿਸਾਨੀ ਸੰਘਰਸ਼ ਨਾਲ ਜੋੜਿਆ
ਭਵਾਨੀਗੜ੍ਹ, 24 ਦਸੰਬਰ {ਗੁਰਵਿੰਦਰ ਸਿੰਘ} ਦਿੱਲੀ ਕੱਟੜਾ ਐਕਸਪ੍ਰੈਸ ਵੇਅ ਦੇ ਵਿਰੋਧ ਵਿੱਚ ਇਲਾਕੇ ਦੇ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪਿੰਡ ਰੌਸ਼ਨਵਾਲਾ ਵਿਖੇ ਅੱਜ 14ਵੇਂ ਦਿਨ ਦੇ ਧਰਨੇ ਦੌਰਾਨ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਨੇ ਉੱਠਣ ਦਾ ਵੇਲਾ ਨਾਟਕ ਰਾਹੀਂ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦਾ ਹੋਕਾ ਦਿੱਤਾ। ਦਿੱਲੀ ਕੱਟੜਾ ਐਕਸਪ੍ਰੈਸ ਵੇਅ ਸੰਘਰਸ਼ ਕਮੇਟੀ ਦੇ ਬਲਾਕ ਆਗੂ ਹਰਮਨਪ੍ਰੀਤ ਸਿੰਘ ਡਿੱਕੀ ਅਤੇ ਪ੍ਰਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਕੱਢੀ ਜਾ ਰਹੀ ਇਸ ਸੜਕ ਲਈ ਉਹ ਕਿਸੇ ਵੀ ਕੀਮਤ ’ਤੇ ਆਪਣੀ ਜ਼ਮੀਨ ਨਹੀਂ ਦੇਣਗੇ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਸ ਸਮੇ ਤੱਕ ਨਵੀਂ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਲਈ ਜ਼ਮੀਨ ਦੇਣ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।