ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਅੱਜ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਹੈੱਡ ਮਿਸਟਰੈਸ ਸ੍ਰੀਮਤੀ ਸ਼ੀਨੂ ਜੀ ਦੀ ਯੋਗ ਅਗਵਾਈ ਹੇਠ ਅਤੇ ਸ੍ਰੀਮਤੀ ਜਸਬੀਰ ਕੌਰ ਪੰਜਾਬੀ ਮਿਸਟ੍ਰੈਸ ਦੀ ਦੇਖ ਰੇਖ ਹੇਠ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀ ਦੁਆਰਾ ਰਚਿਤ ਬਾਣੀ ਵਿਚ ਸਲੋਗਨ ਲਿਖੇ ਇਸ ਮੁਕਾਬਲੇ ਵਿਚ 30 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ । ਜਿਨ੍ਹਾਂ ਵਿੱਚ ਸੰਦੀਪ ਕੌਰ ਪੁੱਤਰੀ ਬਿੱਕਰ ਸਿੰਘ ਨੇ ਪਹਿਲਾ, ਅਰਸ਼ਦੀਪ ਕੌਰ ਪੁੱਤਰੀ ਮਲਕੀਤ ਸਿੰਘ ,ਮਨਦੀਪ ਕੌਰ ਪੁੱਤਰੀ ਬਿੱਕਰ ਸਿੰਘ ਨੇ ਦੂਜਾ ਅਤੇ ਰਮਨਦੀਪ ਕੌਰ ਪੁੱਤਰੀ ਬੇਅੰਤ ਸਿੰਘ, ਅਮਨਦੀਪ ਕੌਰ ਪੁੱਤਰੀ ਹਰਪਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਹੈੱਡਮਿਸਟ੍ਰੈਸ ਮੈਡਮ ਸ਼ੀਨੂ ਜੀ ਨੇ ਬੱਚਿਆਂ ਨੂੰ ਹੋਰ ਵਧੇਰੇ ਵਧ ਚਡ਼੍ਹ ਕੇ ਹਿੱਸਾ ਲੈਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ।