400 ਸਾਲਾ ਪ੍ਰਕਾਸ਼ ਪੁਰਬ ਮਨਾਇਆ
ਭਵਾਨੀਗੜ (ਗੁਰਵਿੰਦਰ ਸਿੰਘ )ਸਰਕਾਰੀ ਹਾਈ ਸਕੂਲ ਰਾਜਪੁਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਲਿਖਣ ਮੁਕਾਬਲੇ ਕਰਵਾਏ ਗਏ। ਸਕੂਲ ਦੇ ਮੁੱਖ ਅਧਿਆਪਕ ਕੁਲਵੀਰ ਸ਼ਰਮਾ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਹ ਮੁਕਾਬਲੇ ਬਲਾਕ ਸੰਗਰੂਰ ਕੋਆਰਡੀਨੇਟਰ ਸ੍ਰੀਮਤੀ ਗੁਰਜੋਤ ਕੌਰ ਦੀ ਅਗਵਾਈ ਹੇਠ ਸ੍ਰੀਮਤੀ ਰਜਨੀ ਬਾਲਾ ਸਾਇੰਸ ਮਿਸਟ੍ਰੈੱਸ ਨੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿੱਚ 18 ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿੱਚ ਸ਼ਮਸ਼ੇਰ ਸਿੰਘ ਜਮਾਤ ਦਸਵੀਂ ਦੇ ਵਿਦਿਆਰਥੀ ਨੇ ਪਹਿਲਾ ਸਥਾਨ, ਮਨਪ੍ਰੀਤ ਕੌਰ ਦਸਵੀਂ ਜਮਾਤ ਚ ਦੂਸਰਾ ਸਥਾਨ ਅਤੇ ਨਵਜੋਤ ਕੌਰ ਜਮਾਤ ਦਸਵੀਂ ਦੀ ਵਿਦਿਆਰਥਣ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਗੁਰਤੇਜ ਸਿੰਘ ਕਲਰਕ, ਗੁਰਜੀਤ ਸ਼ਰਮਾ, ਅਮਨਦੀਪ ਸ਼ਰਮਾ, ਮਾਲਵਿੰਦਰ ਸਿੰਘ, ਹਰਕੀਰਤ ਸਿੰਘ, ਪਰਮਿੰਦਰ ਸਿੰਘ ਸਮੇਤ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।