ਟਰੈਫਿਕ ਪੁਲਸ ਭਵਾਨੀਗਡ਼੍ਹ ਵੱਲੋਂ ਦਿਖਾਈ ਸਖ਼ਤੀ
ਲਾਕਡਾਊਨ ਦੀ ਉਲੰਘਣਾ ਕਰਨ ਅਤੇ ਮੂੰਹ ਤੇ ਮਾਸਕ ਨਾ ਪਹਿਨਣ ਵਾਲਿਆਂ ਦੇ ਕੱਟੇ ਚਲਾਨ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਐਤਵਾਰ ਨੂੰ ਮੁਕੰਮਲ ਲਾਕਡਾਊਨ ਦੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਮੂੰਹ ਤੇ ਮਾਸਕ ਨਾ ਪੈਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਟ੍ਰੈਫਿਕ ਪੁਲਸ ਵੱਲੋਂ ਇਕ ਦਰਜਨ ਦੇ ਕਰੀਬ ਲੋਕਾਂ ਦੇ ਚਲਾਨ ਕੱਟੇ ਗਏ । ਇਸ ਸੰਬੰਧੀ ਟਰੈਫਿਕ ਪੁਲਿਸ ਭਵਾਨੀਗੜ੍ਹ ਦੇ ਇੰਚਾਰਜ ਏ.ਐੱਸਮ.ਆਈ ਸਾਹਿਬ ਸਿੰਘ ਤੇ ਏ.ਐਸ.ਆਈ ਰਣਧੀਰ ਸਿੰਘ ਨੇ ਦੱਸਿਆ ਕਿ ਅੱਜ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਕਰੋਨਾ ਸਬੰਧੀ ਸਰਕਾਰ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਨਾ ਕਰ ਰਹੇ ਅਤੇ ਮੂੰਹ ਤੇ ਮਾਸਕ ਨਾ ਪਾਉਣ ਵਾਲੇ ਲੋਕਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ ਇੱਕ ਦਰਜਨ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ । ਇਸ ਮੌਕੇ ਏ.ਐੱਸ.ਆਈ ਸਾਹਿਬ ਸਿੰਘ ਨੇ ਕਿਹਾ ਕਿ ਕਰੋਨਾ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ ਚਲਾਨ ਕੱਟਣ ਦੀ ਕਾਰਵਾਈ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ।