400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਲਿਖਣ ਮੁਕਾਬਲੇ ਕਰਵਾਏ
ਭਵਾਨੀਗੜ੍ਹ ( ਗੁਰਵਿੰਦਰ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੇ ਸਰਪ੍ਰਸਤ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਮਿਡਲ ਸਕੂਲ ਬਲਵਾੜ ਕਲਾਂ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ । ਇਸ ਆਨਲਾਈਨ ਲੇਖ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਲੇਖ ਮੁਕਾਬਲੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਜਾਣਕਾਰੀ ਸਾਂਝੀ ਕੀਤੀ ਗਈ । ਇਸ ਮੁਕਾਬਲੇ ਵਿੱਚ ਸੱਤਵੀਂ ਕਲਾਸ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਲਵਪ੍ਰੀਤ ਸਿੰਘ ਕਲਾਸ ਛੇਵੀਂ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਗਗਨਦੀਪ ਸਿੰਘ ਕਲਾਸ ਅੱਠਵੀਂ ਨੇ ਤੀਜਾ ਸਥਾਨ ਹਾਸਲ ਕੀਤਾ । ਇਸ ਮੌਕੇ ਇੰਚਾਰਜ ਮੈਡਮ ਨੀਰਜ ਰਾਣੀ ਸਾਇੰਸ ਆਰਟਸ ਜੈ ਗੋਪਾਲ, ਸਮਾਜਿਕ ਸਿੱਖਿਆ ਅਧਿਆਪਕਾ ਗੁਰਮੀਤ ਕੌਰ ਅਤੇ ਪੰਜਾਬੀ ਅਧਿਆਪਕਾ ਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਅਜਿਹਾ ਮੁਕਾਬਲਿਆਂ ਵਿਚ ਵੱਧ ਚਡ਼੍ਹ ਕੇ ਭਾਗ ਲੈਣ ਲਈ ਸਾਰੇ ਵਿਦਿਆਰਥੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ।
ਜੇਤੂ ਵਿਦਿਆਰਥੀਆਂ ਦੀਆਂ ਤਸਵੀਰਾਂ ।