ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਜੱਥੇਦਾਰ ਨੇ ਗੁਰੂ ਘਰ ਦੇ ਲੰਗਰਾਂ ਲਈ ਭੇਜੀ ਕਣਕ
ਬਹਾਦਰਗੜ੍ਹ/ਪਟਿਆਲਾ 19ਮਈ(ਬੇਅੰਤ ਸਿੰਘ ਰੋਹਟੀ ਖ਼ਾਸ)ਗੁਰੂ ਘਰ ਦੇ ਲੰਗਰਾਂ ਵਿੱਚ ਸਹਿਯੋਗ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੁੜ੍ਹੀ ਨੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਲੰਗਰ ਲਈ ਕਣਕ ਭੇਂਟ ਕੀਤੀ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ ਅਤੇ ਹੈਂਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੂੰ ਸਿਰੋਪਾਓ ਦੀ ਬਖਸ਼ਿਸ਼ ਵੀ ਕੀਤੀ ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਹਰ ਸਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰੂ ਰਾਮਦਾਸ ਗੁਰੁ ਘਰ ਦੇ ਲੰਗਰਾਂ ਲਈ ਕਣਕ ਭੇਜੀ ਜਾਂਦੀ ਹੈ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਡਾ ਸਹਿਯੋਗ ਵੀ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਵਾਰ ਗੁਰਦੁਆਰਿਆ ਵਿੱਚ ਸੰਗਤਾਂ ਦੀ ਆਮਦ ਵੀ ਘੱਟ ਹੈ ਜਿਸ ਨੂੰ ਵੇਖਦਿਆਂ ਗੁਰੂ ਘਰ ਦੇ ਲੰਗਰਾਂ ਚ ਕਣਕ ਭੇਂਟ ਕੀਤੀ ਗਈ ਹੈ ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਦੇ ਲੰਗਰਾਂ ਵਿੱਚ ਵੱਡਾ ਸਹਿਯੋਗ ਕੀਤਾ ਜਾਂਦਾ ਹੈ ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਕਰੋਨਾ ਸਕੰਟ ਦੇ ਮੱਦੇਨਜ਼ਰ ਮਾਨਵਤਾ ਦੀ ਸੇਵਾ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਬਲਵਿੰਦਰ ਸਿੰਘ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ ।
ਫੋਟੋ : ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਗੁਰੂ ਘਰ ਦੇ ਲੰਗਰਾਂ ਲਈ ਲਿਆਂਦੀ ਕਣਕ ਨੂੰ ਮਨੈਜਰ ਜਰਨੈਲ ਸਿੰਘ ਨੂੰ ਸੋਪਦੇ ਹੋਏ