ਦਿੱਲੀ ਦੀ ਤਰਜ਼ ਤੇ ਪੰਜਾਬ ਦੇ ਸਕੂਲਾਂ ਵਿੱਚ ਭਾਰਤੀ ਸੰਵਿਧਾਨ ਪੜ੍ਹਾਇਆ ਜਾਵੇ : ਸੁਖਵਿੰਦਰ ਬਡਾਲੀ
ਨਾਭਾ 28 ਮਈ (ਬੇਅੰਤ ਸਿੰਘ ਰੋਹਟੀ ਖਾਸ) ਉੱਘੇ ਸਮਾਜ ਸੇਵਕ ਸੁਖਵਿੰਦਰ ਬਡਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਵੀ ਦਿੱਲੀ ਦੀ ਤਰਜ਼ ਤੇ ਆਪਣੇ ਸਕੂਲਾਂ ਵਿਚ ਭਾਰਤੀ ਸੰਵਿਧਾਨ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ ਅਜਿਹਾ ਕਰਨ ਨਾਲ ਵਿਦਿਆਰਥੀਆਂ ਨੂੰ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਸਾਹਿਬ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਮਿਲੇਗੀ ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਜ਼ਰੂਰੀ ਵਿਸੇ ਦੇ ਤੌਰ ਤੇ ਪੜ੍ਹਾਇਆ ਜਾਵੇ ਦੇਸ਼ ਦੇ ਹਰ ਇੱਕ ਨਾਗਰਿਕ ਨੂੰ ਡਾ ਭੀਮ ਰਾਓ ਅੰਬੇਦਕਰ ਜੀ ਦੁਆਰਾ ਲਿਖੇ ਗਏ ਸੰਵਿਧਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਭਾਰਤੀ ਸੰਵਿਧਾਨ ਦੀ ਬਦੌਲਤ ਹੀ ਪੰਜਾਬ ਦੀ ਕੈਪਟਨ ਸਰਕਾਰ ਸੱਤਾ ਵਿਚ ਹੈ ਜੇਕਰ ਪੰਜਾਬ ਦੀ ਕੈਪਟਨ ਸਰਕਾਰ ਇਸ ਮੁੱਦੇ ਤੇ ਗੌਰ ਕਰਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡਾ ਲਾਭ ਮਿਲ ਸਕਦਾ ਹੈ।