ਸਾਬਕਾ ਕੌਂਸਲਰ ਮੰਗਲ ਸ਼ਰਮਾ ਸਾਥੀਆਂ ਸਮੇਤ ਲੋਕ ਇਨਸਾਫ ਪਾਰਟੀ ਚ' ਸ਼ਾਮਲ
ਪੰਜਾਬ ਦੀ ਤਰੱਕੀ ਲਈ ਸੂਬੇ ਦੇ ਨੋਜਵਾਨ ਬੈਸ ਦੇ ਹੱਥ ਕਰਨ ਮਜਬੂਤ : ਤਲਵਿੰਦਰ ਮਾਨ
ਭਵਾਨੀਗੜ (ਗੁਰਵਿੰਦਰ ਸਿੰਘ) ਪਿਛਲੇ ਕਾਫ਼ੀ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਅੰਦਰੂਨੀ ਕਲੇਸ਼ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਜਿਸ ਕਾਰਨ ਪਾਰਟੀ ਵਰਕਰ ਤੇ ਅਹੁਦੇਦਾਰ ਕਾਫੀ ਨਿਰਾਸ਼ ਚਲੇ ਆ ਰਹੇ ਹਨ। ਖਾਸਕਰ ਵਿਧਾਨ ਸਭਾ ਹਲਕਾ ਸੰਗਰੂਰ ਵਿੱਚ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਪੂਰੇ ਜ਼ੋਰਾਂ ਤੇ ਹੈ ਜਿਸ ਦੀ ਇਕ ਉਦਾਹਰਣ ਪਿਛਲੇ ਦਿਨੀਂ ਦੇਖਣ ਨੂੰ ਮਿਲੀ ਜਦੋਂ ਹਲਕਾ ਸੰਗਰੂਰ ਦੇ ਵਿੱਚ ਪੈਂਦੇ ਸ਼ਹਿਰ ਭਵਾਨੀਗੜ੍ਹ ਦੇ ਸਾਬਕਾ ਕੌਂਸਲਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੰਗਲ ਸ਼ਰਮਾ ਨੇ ਪਾਰਟੀ ਵਿੱਚ ਕੋਈ ਵੀ ਸੁਣਵਾਈ ਨਾ ਹੋਣ ਕਰਕੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਲੋਕ ਇਨਸਾਫ਼ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਗਲ ਸ਼ਰਮਾ ਦੀ ਸ਼ਮੂਲੀਅਤ ਪਾਰਟੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਅਤੇ ਇਸ ਮੌਕੇ ਮੰਗਲ ਸ਼ਰਮਾ ਨਾਲ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਵੀ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸਿਮਰਜੀਤ ਬੈਂਸ ਨੇ ਮੰਗਲ ਸ਼ਰਮਾ ਨੂੰ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਆਉਣ ਤੇ ਜੀ ਆਇਆਂ ਕਿਹਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਹਮੇਸ਼ਾ ਹੀ ਮਿਹਨਤ ਕਰਨ ਵਾਲੇ ਵਰਕਰਾਂ ਦੀ ਕਦਰ ਕਰਦੀ ਹੈ ਅਤੇ ਜੋ ਵੀ ਵਰਕਰ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਏਗੀ ਪਾਰਟੀ ਉਸ ਦਾ ਜ਼ਰੂਰ ਸਨਮਾਨ ਕਰੇਗੀ। ਇਸ ਮੌਕੇ ਤਲਵਿੰਦਰ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਲਦੀ ਹੀ ਮੰਗਲ ਸ਼ਰਮਾ ਨੂੰ ਪਾਰਟੀ ਵੱਲੋਂ ਕੋਈ ਅਹਿਮ ਜ਼ਿੰਮੇਵਾਰੀ ਦਿੱਤੀ ਜਾਵੇਗੀ ਅਤੇ ਉਹ ਉਮੀਦ ਕਰਦੇ ਹਨ ਕਿ ਮੰਗਲ ਸ਼ਰਮਾ ਉਸ ਜ਼ਿੰਮੇਵਾਰੀ ਨੂੰ ਵੀ ਬਾਖੂਬੀ ਨਿਭਾਉਣਗੇ। ਇਸ ਮੌਕੇ ਗੁਰਬਿੰਦਰ ਸਿੰਘ ਰਿੱਕੀ, ਕ੍ਰਿਸ਼ਨ ਕੁਮਾਰ ਚੀਨੂ, ਮੋਹਿਤ, ਪ੍ਰੈਟੀ, ਲਾਡੀ, ਮਿੱਠੂ, ਡਾ ਚਮਕੌਰ ਸਿੰਘ, ਕਾਲਾ, ਮੱਖਣ ਸਿੰਗਲਾ, ਕਰਨ, ਗਗਨ ਆਦਿ ਵੀ ਲੋਕ ਇਨਸਾਫ ਪਾਰਟੀ ਚ' ਸ਼ਾਮਲ ਹੋਏ।