ਪ੍ਰਧਾਨ ਬਣਨ ਤੋ ਬਾਅਦ ਪੱਤਰਕਾਰਾ ਦੇ ਰੂਬਰੂ ਹੋਏ ਮੰਗਲ ਸ਼ਰਮਾ
ਲੋਕ ਇਨਸਾਫ਼ ਪਾਰਟੀ ਵੱਲੋਂ ਭਵਾਨੀਗੜ੍ਹ ਚ ਕੀਤੀ ਗਈ ਪ੍ਰੈੱਸ ਕਾਨਫ਼ਰੰਸ
ਭਵਾਨੀਗੜ੍ਹ 16 ਜੂਨ (ਗੁਰਵਿੰਦਰ ਸਿੰਘ) ਲੋਕ ਇਨਸਾਫ਼ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤਲਵਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਮੰਗਲ ਸ਼ਰਮਾ ਸਮੇਤ ਪਾਰਟੀ ਆਗੂਆਂ ਨੇ ਭਵਾਨੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਤਲਵਿੰਦਰ ਮੰਡ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਹਰ ਹਲਕੇ ਤੇ ਪੂਰਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਪੂਰੇ ਪੰਜਾਬ ਵਿੱਚ ਮਿਹਨਤੀ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਸੰਗਰੂਰ ਤੋਂ ਲਗਾਏ ਗਏ ਪ੍ਰਧਾਨ ਮੰਗਲ ਸ਼ਰਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ਼ ਪਾਰਟੀ ਤੇ ਸੂਬੇ ਦੇ ਲੋਕਾਂ ਨੂੰ ਪੂਰਾ ਵਿਸ਼ਵਾਸ ਹੈ ਅਤੇ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਤਾਰ ਚੁੱਕੇ ਜਾ ਰਹੇ ਪੰਜਾਬ ਦੇ ਮੁੱਦਿਆਂ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਲੋੜ ਹੈ ਚੰਗੀ ਸਰਕਾਰ ਦੀ ਅਤੇ ਪੰਜਾਬ ਦਾ ਹਰ ਵਾਸੀ ਚੰਗੀ ਸੋਚ ਵਾਲੇ ਲੀਡਰ ਚਾਹੁੰਦਾ ਹੈ ਇਸ ਲਈ ਲੋਕ ਇਨਸਾਫ ਪਾਰਟੀ ਸੂਬੇ ਦੀ ਹਰਮਨ ਪਿਆਰੀ ਪਾਰਟੀ ਬਣ ਚੁੱਕੀ ਹੈ। ਪ੍ਰਧਾਨ ਮੰਗਲ ਸਰਮਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਲਦੀ ਹੀ ਪੂਰੀ ਟੀਮ ਦਾ ਅੈਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਲੋਕ ਇਨਸਾਫ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ।