ਰਹਿਬਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ (ਨਰਸਿੰਗ) ਭਾਗ ਪਹਿਲੇ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਭਵਾਨੀਗੜ (ਗੁਰਵਿੰਦਰ ਸਿੰਘ )ਭਵਾਨੀਗੜ ਸਥਿਤ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਜੀ ਐਨ ਐਮ ਭਾਗ ਪਹਿਲੇ ਦੇ ਵਿਦਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਪੀHਐਨHਆਰHਸੀ ਵੱਲੋਂ ਘੋਸ਼ਿਤ ਹੋਏ ਪਹਿਲੇ ਸਾਲ ਦੇ ਨਤੀਜਿਆਂ ਵਿੱਚ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਵਿਚ ਚਲ ਰਹੇ ਨਰਸਿੰਗ ਕੋਰਸ ਜੀ ਐਨ ਐਮH ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਕਾਲਜ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਹਰਦੀਪ ਕੌਰ ਸਪੱਤਰੀ ਸ੍ਰੀ ਮੇਜਰ ਸਿੰਘ, ਦੂਜਾ ਸਥਾਨ ਗਗਨਦੀਪ ਕੌਰ ਸਪੱਤਰੀ ਸ੍ਰੀ ਕੌਰ ਸਿੰਘ, ਅਤੇ ਤੀਜਾ ਸਥਾਨ ਮਨਪ੍ਰੀਤ ਕੌਰ ਸਪੁੱਤਰੀ ਭਗਵੰਤ ਸਿੰਘ ਨੇ ਹਾਸਲ ਕੀਤਾ। ਸਮੂਹ ਵਿਦਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਡਾ ਐਮ ਐਸ ਖਾਨ ਜੀ ਅਤੇ ਵਾਇਸ ਚੇਅਰਪਰਸ਼ਨ ਕਾਫਿਲਾ ਖਾਨ, ਅਤੇ ਪ੍ਰਿੰਸੀਪਲ ਨੇ ਵਿਦਆਰਥੀਆਂ ਨੂੰ ਇਸ ਵੱਡੀ ਸਫਲਤਾ ਲਈ ਬਹੁਤ^ਬਹੁਤ ਮੁਬਾਰਿਕਬਾਦ ਦਿੱਤੀ ਅਤੇ ਉਨਾਂ ਕਿਹਾ ਕਿ ਸਾਨੂੰ ਭਵਿੱਖ ਵਿਚ ਅਜਿਹੇ ਹੀ ਸ਼ਾਨਦਾਰ ਨਤੀਜੇ ਲਿਆਉਣ ਤਾ ਜੋ ਆਪਣੇ ਕਾਲਜ਼ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਨੇ ਰਹਿਬਰ ਇੰੰਸਟੀਚਿਊਟ ਆਫ ਮੈਡੀਕਲ ਸਾਇੰਸਜ ਦੇ ਸਾਰੇ ਵਿਿਦਆਰਥੀਆ ਅਤੇ ਸਬੰਧਤ ਅਧਿਆਪਕ ਸਾਹਿਬਾਨਾਂ ਨੂੰ ਵੀ ਵਧਾਈ ਦਿੱਤੀ ਅਤੇ ਵਿਦਅਰਥੀਆਂ ਦੇ ਆਉਣ ਵਾਲੇ ਚੰਗੇ ਭਵਿੱਖ ਦੀ ਕਾਮਨਾ ਕੀਤੀ ।