ਇੰਟਰਨੈਸ਼ਨਲ ਦੇ ਅਗੇਂਸਟ ਡਰੱਗ ਅਬਿਊਜ਼ ਲਿਸਟ ਟ੍ਰੈਫਿਕਿੰਗ ਤਹਿਤ ਵਰਚੁਅਲ ਮੀਟਿੰਗ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਵਰਚੁਅਲ ਕਾਨਫਰੰਸਿੰਗ ਰਾਹੀਂ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੁਆਰਾ ਕੀਤੀ ਮੀਟਿੰਗ ਵਿੱਚ ਹਿੱਸਾ ਲਿਆ ਗਿਆ । ਡੈਪੋ ਤਹਿਤ ਹੋਈ ਇਸ ਮੀਟਿੰਗ ਦਾ ਵਿਸ਼ਾ ਇੰਟਰਨੈਸ਼ਨਲ ਡੇਅ ਅਗੇਂਸਟ ਡਰੱਗ ਅਬਿਊਜ਼ ਐਂਡ ਇਹ ਇਲਿਸਟ ਟ੍ਰੈਫਿਕਿੰਗ ਸੀ । ਇਸ ਵਰਚੁਅਲ ਮੀਟਿੰਗ ਵਿਚ ਮਾਣਯੋਗ ਮੁੱਖ ਮੰਤਰੀ ਜੀ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਕਰਨ ਦੇ ਟੀਚੇ ਸਬੰਧੀ ਵਿਚਾਰ ਸਾਂਝੇ ਕੀਤੇ ਗਏ ਇਸ ਦੌਰਾਨ ਅੰਮ੍ਰਿਤਸਰ ਵਿਖੇ ਨਸ਼ੇ ਦਾ ਬਰਾਮਦ ਜ਼ਖ਼ੀਰਾ ਨਸ਼ਟ ਕਰਨ ਦਾ ਲਾਈਵ ਡੈਮੋ ਵੀ ਦਿਖਾਇਆ ਗਿਆ । ਮੀਟਿੰਗ ਵਿੱਚ ਸ਼ਾਮਲ ਵੱਖ-ਵੱਖ ਅਧਿਕਾਰੀਆਂ ਦੁਆਰਾ ਵੀ ਨਸ਼ਿਆਂ ਦੇ ਮਾਰੂ ਪ੍ਰਭਾਵ ਅਤੇ ਇਸ ਨੂੰ ਖਤਮ ਕਰਨ ਦੀ ਲੋੜ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ । ਇਸ ਉਪਰੰਤ ਮੁੱਖ ਅਧਿਆਪਕਾ ਸ੍ਰੀਮਤੀ ਸ਼ੀਨੂ ਜੀ ਨੇ ਪਹੁੰਚੇ ਮਹਿਮਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਸਨਮਾਨ ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਹਰਵਿੰਦਰ ਕੌਰ ਤੋਂ ਇਲਾਵਾ ਕਮੇਟੀ ਮੈਂਬਰ ਪੰਚਾਇਤ ਮੈਂਬਰ ਅਤੇ ਸਕੂਲ ਦਾ ਸਮੂਹ ਸਟਾਫ ਵੀ ਹਾਜ਼ਰ ਸਨ ।