ਕਿਸਾਨਾਂ ਸੰਘਰਸ਼ ਦੇ ਚਲਦਿਆ, ਸਿਆਸੀ ਲੀਡਰਾਂ ਦੀ No Entry ਦੇ ਲੱਗੇ ਬੈਨਰ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਅੱਜ ਨੇੜਲੇ ਪਿੰਡ ਰਾਮਪੁਰਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਪਿੰਡ ਵਾਸੀਆਂ ਵੱਲੋਂ ਸਾਰੇ ਸਿਆਸੀ ਲੀਡਰਾਂ ਦੀ ਹਰ ਤਰ੍ਹਾਂ ਦੇ ਪ੍ਰੋਗਰਾਮ ’ਚ ਐਂਟਰੀ ਬੰਦ ਕਰਦਿਆਂ ਥਾਂ-ਥਾਂ ਤੇ ਫਲੈਕਸਾਂ ਲਗਾਈਆਂ ਗਈਆਂ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੌਜਵਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਲਗਭਗ 500 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ ।ਪਰੰਤੂ ਸਾਡੀਆ ਸਰਕਾਰਾਂ ਦੇ ਸਿਰ ਤੇ ਜੂੰ ਤੱਕ ਨੀ ਸੀਰਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਿਰਫ਼ ਮਗਰਮੱਛ ਦੇ ਹੰਝੂ ਵਹਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਿਨਾਂ ਕੋਈ ਕੰਮ ਨਹੀਂ ਕਰ ਰਹੇ।ਜਿਸ ਕਾਰਨ ਉਨ੍ਹਾਂ ਨੂੰ ਲੀਡਰਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਾ ਪਿਆ । ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਪਰਿਵਾਰ ਰਾਜਨੀਤਕ ਨੁਮਾਇੰਦਿਆਂ ਨੂੰ ਬੁਲਾਵਾਂਗੇ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ ।ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਕਿਸਾਨੀ ਸੰਘਰਸ਼ ਦਾ ਕੋਈ ਪੱਕਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਅਸੀਂ ਕਿਸੇ ਸਿਆਸੀ ਨੇਤਾ ਨੂੰ ਪਿੰਡ ਚ ਦਾਖ਼ਲ ਨਹੀਂ ਹੋਣ ਦੇਵਾਂਗੇ।ਇਸ ਮੌਕੇ  'ਤੇ ਕਰਮ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਹਨੀ ਸਿੰਘ ,ਜਗਦੀਪ ਸਿੰਘ, ਗੁਰਵਿੰਦਰ ਸਿੰਘ, ਨੀਟੂ ਸਿੰਘ, ਚਮਕੌਰ ਸਿੰਘ, ਦਵਿੰਦਰ ਸਿੰਘ ਅਤੇ   ਜਾਗਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।