ਤਲਵਿੰਦਰ ਮਾਨ ਨੇ ਲੋਕ ਇਨਸਾਫ਼ ਪਾਰਟੀ ਚ' ਕੀਤੀਆਂ ਨਵੀਂਆਂ ਨਿਯੁਕਤੀਆਂ
ਸੰਗਰੂਰ ਬਲਾਕ ਦੇ ਬਲਾਕ ਪ੍ਰਧਾਨ ਥਾਪੇ
ਸੰਗਰੂਰ (ਗੁਰਵਿੰਦਰ ਸਿੰਘ) ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਲੋਕ ਇਨਸਾਫ ਪਾਰਟੀ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਪਾਰਟੀ ਦਫ਼ਤਰ ਵਿਖੇ ਬਲਾਕ ਪ੍ਰਧਾਨਾਂ ਦੀ ਪਹਿਲੀ ਸੂਚੀ ਜਾਰੀ ਕਰਦੇ ਹੋਏ ਸੰਗਰੂਰ ਬਲਾਕ ਦੇ ਚਾਰ ਪ੍ਰਧਾਨਾਂ ਦਾ ਐਲਾਨ ਕੀਤਾ। ਇਸ ਮੌਕੇ ਨਰਾਇਣ ਵਰਮਾ ਨੂੰ ਸੰਗਰੂਰ ਦਾ ਬਲਾਕ ਪ੍ਰਧਾਨ, ਵਿੱਕੀ ਵਿਨਾਇਕ ਨੂੰ ਬਲਾਕ ਪ੍ਰਧਾਨ ਸੰਗਰੂਰ (ਯੂਥ ਵਿੰਗ), ਮਨੋਜ ਬੇਦੀ ਨੂੰ ਬਲਾਕ ਪ੍ਰਧਾਨ ਸੰਗਰੂਰ (ਵਪਾਰ ਵਿੰਗ) ਅਤੇ ਦੀਪਕ ਵਰਮਾ ਨੂੰ ਪਾਰਟੀ ਦੇ ਵਿਦਿਆਰਥੀ ਵਿੰਗ (ਸਟੂਡੈਂਟਸ ਇਨਸਾਫ ਮੋਰਚਾ) ਦਾ ਬਲਾਕ ਪ੍ਰਧਾਨ ਸੰਗਰੂਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਲਵਿੰਦਰ ਮਾਨ ਨੇ ਕਿਹਾ ਕਿ ਆਉਣ ਵਾਲੇ ਕੁੱਝ ਹੀ ਦਿਨਾਂ ਵਿੱਚ ਉਹ ਬਲਾਕ ਪ੍ਰਧਾਨਾਂ ਦੀ ਦੂਸਰੀ ਸੂਚੀ ਜਾਰੀ ਕਰਨਗੇ। ਜਿਸ ਵਿੱਚ ਵੱਖ-ਵੱਖ ਵਿੰਗਾਂ ਦੇ ਬਲਾਕ ਪ੍ਰਧਾਨਾਂ ਅਤੇ ਭਵਾਨੀਗਡ਼੍ਹ ਦੇ ਬਲਾਕ ਪ੍ਰਧਾਨ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਵੇਂ ਚੁਣੇ ਅਹੁਦੇਦਾਰਾਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਇੱਕ ਮਹੀਨੇ ਦੇ ਅੰਦਰ-ਅੰਦਰ ਪਾਰਟੀ ਦੀਆਂ ਬੂਥ ਕਮੇਟੀਆਂ ਦਾ ਗਠਨ ਕੀਤਾ ਜਾਵੇ ਤਾਂ ਜੋ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕੀਤਾ ਜਾ ਸਕੇ ਅਤੇ ਜਲਦ ਹੀ ਪਿੰਡ-ਪਿੰਡ ਸ਼ਹਿਰ-ਸ਼ਹਿਰ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਇਮਾਨਦਾਰ, ਉਸਾਰੂ ਅਤੇ ਚੰਗੀ ਸ਼ਖ਼ਸੀਅਤ ਵਾਲੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਪਾਰਟੀ ਨਾਲ ਜੋਡ਼ਿਆ ਜਾਵੇਗਾ ਅਤੇ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਵੀ ਪਾਰਟੀ ਅੰਦਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਸਾਨ ਅੰਦੋਲਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਇਨਸਾਫ ਪਾਰਟੀ ਸੰਯੁਕਤ ਕਿਸਾਨ ਮੋਰਚੇ ਦਾ ਪੂਰਾ ਸਮਰਥਨ ਕਰਦੀ ਹੈ ਅਤੇ ਪਾਰਟੀ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸ.ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੀ ਜਾਂਦੀ ਹਰ ਇੱਕ ਕਾਲ ਦਾ ਪੂਰਾ ਸਨਮਾਨ ਕਰਦੀ ਹੈ।
ਇਸ ਮੌਕੇ ਮਨਜੀਤ ਸਿੰਘ ਹੈਪੀ, ਰਾਜਵਿੰਦਰ ਸਿੰਘ, ਗੁਰਧਿਆਨ ਸਿੰਘ, ਹਰਪ੍ਰੀਤ ਸਿੰਘ ਝਨੇੜੀ, ਕਪਤਾਨ ਸਿੰਘ, ਮਨਿੰਦਰ ਸਿੰਘ ਝਨੇੜੀ, ਰਣਵੀਰ ਸਿੰਘ, ਜਤਿੰਦਰਪਾਲ ਸਿੰਘ, ਲਵਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਰਨਵੀਰ ਸਿੰਘ, ਗੁਰਤੇਜ ਸਿੰਘ ਜ਼ੁਲਮਗੜ੍ਹ ਆਦਿ ਹਾਜ਼ਰ ਸਨ।