ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਈ ਲੀਡਰਾਂ ਦਾ ਤਖ਼ਤਾ ਹਿੱਲੇਗਾ
ਮਾਲਵਾ ਬਿਊਰੋ, ਚੰਡੀਗੜ੍ਹ
ਨਵਜੋਤ ਸਿੱਧੂ ਦੇ ਵੱਲੋਂ ਲਗਾਤਾਰ ਜਿਥੇ ਆਪਣੀ ਸਰਕਾਰ ਤੇ ਨਿਸ਼ਾਨੇ ਵਿੰਨੇ ਜਾ ਰਹੇ ਹਨ, ਉਥੇ ਹੀ ਹੁਣ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਤੇ ਇੱਕ ਖ਼ਾਸ ਟਵੀਟ ਸਿੱਧੂ ਵੱਲੋਂ ਕੀਤਾ ਗਿਆ ਹੈ।

ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਈ ਲੀਡਰਾਂ ਦਾ ਤਖ਼ਤਾ ਹਿੱਲੇਗਾ

ਖ਼ਬਰਾਂ ਦੀ ਮੰਨੀਏ ਤਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਬਹੁ-ਕਰੋੜੀ ਡਰੱਗ ਰੈਕੇਟ ‘ਤੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਮਾਣਯੋਗ ਹਾਈਕੋਰਟ ਵਲੋਂ ਖੋਲ੍ਹੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸਾਢੇ ਤਿੰਨ ਸਾਲ ਦੇ ਇੰਤਜ਼ਾਰ ਮਗਰੋਂ ਨਿਆਂਪਾਲਿਕਾ ਮੁੱਖ ਦੋਸ਼ੀ ਦਾ ਨਾਂਅ ਦੱਸੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਾਈ ਕਮਾਨ ਦੇ 18 ਨੁਕਾਤੀ ਏਜੰਡੇ ‘ਤੇ ਅਜੇ ਵੀ ਅਮਲ ਦੀ ਦਰਕਾਰ ਹੈ।


Indo Canadian Post Indo Canadian Post