ਵੱਡੀ ਖਬਰ: ਪੰਜਾਬ ਭਰ ਚ 3 ਰੁਪਏ ਸਸਤੀ ਹੋਈ ਬਿਜਲੀ
ਮਾਲਵਾ ਬਿਊਰੋ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੱਤਾ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਸੂਬੇ ਦੇ ਲੋਕਾਂ ਨੂੰ ਬਿਜਲੀ 3 ਰੁਪਏ ਸਸਤੀ ਮਿਲੇਗੀ। ਇਸ ਦੇ ਨਾਲ ਹੀ ਸੂਬੇ ਦੇ ਮੁਲਾਜ਼ਮਾਂ ਦੇ ਡੀ. ਏ. 'ਚ 11 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਹਿਸਾਬ ਨਾਲ ਹੁਣ ਜਿੱਥੇ 100 ਯੂਨਿਟ ਲਈ 4 ਰੁਪਏ 19 ਪੈਸੇ ਲਏ ਜਾਂਦੇ ਸਨ, ਉੱਥੇ ਹੀ ਹੁਣ ਲੋਕਾਂ ਨੂੰ 100 ਯੂਨਿਟ ਲਈ 1 ਰੁਪਿਆ 19 ਪੈਸੇ ਦੇਣੇ ਪੈਣਗੇ।