ਵੱਡੀ ਖ਼ਬਰ: ਬਿਕਰਮ ਮਜੀਠੀਆ ਸਮੇਤ ਕਈ ਅਕਾਲੀਆਂ ’ਤੇ FIR ਦਰਜ
ਮਾਲਵਾ ਬਿਊਰੋ , ਚੰਡੀਗੜ੍ਹ :
ਲੰਘੇ ਦਿਨੀਂ ਪੰਜਾਬ ਦੇ CM ਚਰਨਜੀਤ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬਿਕਰਮ ਮਜੀਠੀਆ ਸਮੇਤ ਕਈ ਅਕਾਲੀਆਂ ’ਤੇ ਚੰਡੀਗੜ੍ਹ ਪੁਲਿਸ ਨੇ FIR ਦਰਜ ਕੀਤੀ ਹੈ।
ਡੀਸੀ ਦੇ ਹੁਕਮਾਂ ਦਾ ਉਲੰਘਣ ਕਰਨ ’ਤੇ ਸੈਕਟਰ-3 ਥਾਣੇ ਦੀ ਪੁਲਿਸ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਕਾਰਕੁੰਨਾਂ ’ਤੇ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਮਜੀਠੀਆ ਤੇ ਹੋਰ ਕਾਰਕੁੰਨਾਂ ’ਤੇ ਆਈਪੀਸੀ ਦੀ ਧਾਰਾ-188, 186, 353, 332, 34 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ ਮਜੀਠੀਆ ਸਮੇਤ ਹੋਰ ਕਾਰਕੁੰਨਾਂ ਨੂੰ ਗਿ੍ਰਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।