ਵੱਡੀ ਖ਼ਬਰ: ਪੰਜਾਬ ‘ਚ 14 ਨਵੰਬਰ ਨੂੰ ਨਹੀਂ ਕੱਟਿਆ ਜਾਵੇਗਾ ਕਿਸੇ ਦਾ ਚਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ facebook ਅਕਾਊਂਟ ਤੇ ਇਹ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ ਅੱਜ ਕੋਈ ਵੀ ਚਲਾਨ ਨਹੀਂ ਕੱਟਿਆ ਜਾਵੇਗਾ।

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਤੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ, ਕੱਲ੍ਹ 14 ਨਵੰਬਰ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ ਅਤੇ ਕੱਲ੍ਹ “ਨੌ ਚਲਾਨ ਡੇਅ” ਮਨਾਇਆ ਜਾਵੇਗਾ।