ਮੌਸਮ ਵਿਭਾਗ ਵੱਲੋਂ ਅਲਰਟ ਜਾਰੀ; ਪੰਜਾਬ ‘ਚ 1 ਦਸੰਬਰ ਤੋਂ ਪਵੇਗੀ ਬਾਰਸ਼
ਚੰਡੀਗੜ੍ਹ :
ਇਸ ਦਸੰਬਰ ‘ਚ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਅਨੁਸਾਰ 1 ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪਵੇਗਾ ਅਤੇ ਕਈ ਇਲਾਕਿਆਂ ਵਿੱਚ ਬੱਦਲ ਛਾਏ ਰਹਿ ਸਕਦੇ ਹਨ। ਜਿਸ ਨਾਲ ਤਾਪਮਾਨ ‘ਚ ਗਿਰਵਾਟ ਆਉਣ ਦੇ ਨਾਲ–ਨਾਲ ਪ੍ਰਦੂਸ਼ਣ ਤੋਂ ਵੀ ਰਾਹਤ ਮਿਲ ਸਕਦੀ ਹੈ।
ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ‘ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਆ ਸਕਦੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 30 ਨਵੰਬਰ ਨੂੰ ਦੁਪਹਿਰ ਬਾਅਦ ਗੜਬੜ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਜਾਣਗੀਆਂ, ਹਾਲਾਂਕਿ ਇਸ ਦਾ ਬਹੁਤ ਪ੍ਰਭਾਵ ਨਹੀਂ ਹੋਵੇਗਾ।
ਫਿਰ ਵੀ ਇਸ ਦੇ ਚੱਲਦਿਆਂ 1 ਅਤੇ 2 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਪੂਰਾ ਦਿਨ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ। 10 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।