ਵੱਡੀ ਖਬਰ : CM ਚੰਨੀ ਨੇ ਪੇਸ਼ ਕੀਤਾ ਆਪਣੇ ਕੰਮਾਂ ਦਾ ਰਿਪੋਰਟ ਕਾਰਡ, ਗਿਣਵਾਏ ਹੁਣ ਤੱਕ ਲਏ ਫੈਸਲੇ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਵੀ ਐਲਾਨ ਕੀਤੇ ਹਨ, ਉਨ੍ਹਾਂ ਨੂੰ ਲਾਗੂ ਵੀ ਕੀਤਾ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਐਲਾਨੀਆਜੀਤ ਸਿੰਘ ਚੰਨੀ ਨਹੀਂ, ਸਗੋਂ ਵਿਸ਼ਵਾਸਜੀਤ ਸਿੰਘ ਚੰਨੀ ਹਾਂ। ਉਨ੍ਹਾਂ ਕਿਹਾ ਕਿ ਜੋ ਵੀ ਉਹ ਬੋਲਦੇ ਹਨ, ਉਹ ਕਾਨੂੰਨ ਬਣਦਾ ਹੈ।