ਹਲਕਾ ਧੂਰੀ ਤੋ ਸ਼ਰੋਮਣੀ ਅਕਾਲੀ ਦਲ ਬਾਦਲ ਨੇ ਐਲਾਨਿਆ ਆਪਣਾ ਉਮੀਦਵਾਰ, ਜਾਣੋ ਕੌਣ
ਮਾਲਵਾ ਬਿਊਰੋ, ਚੰਡੀਗੜ੍ਹ –
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਧੂਰੀ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।
ਜਾਣਕਾਰੀ ਦੇ ਮੁਤਾਬਕ ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਅਕਾਲੀ ਲੀਡਰ ਪ੍ਰਕਾਸ਼ ਚੰਦਰ ਗਰਗ ਨੂੰ ਧੂਰੀ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਜਾਣਕਾਰੀ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਦੇ ਵੱਲੋਂ ਆਪਣੇ ਟਵਿੱਟਰ ਹੈਂਡਲ ਅਕਾਉਂਟ ਤੇ ਦਿੱਤੀ ਗਈ। ਦੱਸ ਦੇਈਏ ਕਿ ਹੁਣ ਤੱਕ ਅਕਾਲੀ ਦਲ ਆਪਣੇ 90 ਉਮੀਦਵਾਰ ਐਲਾਨ ਚੁੱਕਿਆ ਹੈ।