ਬੇਅਦਬੀ ਕਾਂਡ: ਮੁਕਤਸਰ ‘ਚ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ
ਮਾਲਵਾ ਬਿਊਰੋ, ਸ਼੍ਰੀ ਮੁਕਤਸਰ ਸਾਹਿਬ-

ਇਸ ਵੇਲੇ ਦੀ ਵੱਡੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੂੰਦੜ ਤੋਂ ਸਾਹਮਣੇ ਆ ਰਹੀ ਹੈ।

ਜਿੱਥੇ ਬੇਅਦਬੀ ਕਾਂਡ ਦੇ ਮੁਲਜ਼ਮ ਇਕ ਡੇਰਾ ਪ੍ਰੇਮੀ ਦਾ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਡੇਰਾ ਪ੍ਰੇਮੀ ਦੀ ਪਛਾਣ ਚਰਨ ਦਾਸ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਚਰਨ ਦਾਸ ਲੰਮੇ ਸਮੇਂ ਤੋਂ ਡੇਰਾ ਸਿਰਸਾ ਨਾਲ ਜੁੜਿਆ ਹੋਇਆ ਸੀ ਅਤੇ ਉਹ ਬੇਅਦਬੀ ਕਾਂਡ ਦੇ ਮੁਲਜ਼ਮ ਸੀ।

ਦੂਜੇ ਪਾਸੇ ਸਬੰਧਤ ਥਾਣੇ ਦੀ ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਤਲਾਂ ਦੀ ਭਾਲ ਕੀਤੀ ਜਾ ਰਹੀ ਹੈ।