ਸ਼ਰੋਮਣੀ ਅਕਾਲੀ ਦਲ ਬਾਦਲ ਨੇ ਐਲਾਨਿਆ ਹਲਕਾ ਸੰਗਰੂਰ ਤੋ ਆਪਣਾ ਉਮੀਦਵਾਰ
ਮਾਲਵਾ ਬਿਊਰੋ, ਚੰਡੀਗੜ੍ਹ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 1 ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ।
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਂਜਵਾਨ ਆਗੂ ਅਤੇ PRTC ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ।
ਅਕਾਲੀ ਦਲ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ, ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ।
ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।