ਵੱਡੀ ਖ਼ਬਰ: ਸੁੱਚਾ ਸਿੰਘ ਛੋਟੇਪੁਰ ਅੱਜ ਹੋਣਗੇ ਅਕਾਲੀ ਦਲ ‘ਚ
ਮਾਲਵਾ ਬਿਊਰੋ , ਚੰਡੀਗੜ੍ਹ
ਸੁੱਚਾ ਸਿੰਘ ਛੋਟੇਪੁਰ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਪਤਾ ਲੱਗਾ ਹੈ ਕਿ ਉਨ੍ਹਾਂ ਬਟਾਲਾ ਹਲਕੇ ਤੋਂ ਟਿਕਟ ਮਿਲ ਸਕਦੀ ਹੈ।
ਸੁੱਚਾ ਸਿੰਘ ਛੋਟੇਪੁਰ ਅੱਜ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।
ਜਾਣਕਾਰੀ ਹੈ ਕਿ ਉਹ ਕੱਲ੍ਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋਣਗੇ।
ਦੱਸ ਦਈਏ ਕਿ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਦੀ ਵੀ ਚਰਚਾ ਚੱਲੀ ਸੀ ਪਰ ਗੱਲ ਕਿਸੇ ਪਾਸੇ ਨਹੀਂ ਲੱਗ ਸਕੀ।
ਇਸ ਤੋਂ ਬਾਅਦ ਉਨ੍ਹਾਂ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਚਰਚਾ ਕਾਫੀ ਦਿਨਾਂ ਤੋਂ ਚੱਲ ਰਹੀ ਸੀ।
ਹੁਣ ਖਬਰ ਆਈ ਹੈ ਕਿ ਉਹ ਅਕਾਲੀ ਦਲ ਵਿਚ ਸ਼ਾਮਲ ਹੋਣ ਲਈ ਰਾਜ਼ੀ ਹੋ ਗਏ ਹਨ।
ਸੁੱਚਾ ਸਿੰਘ ਛੋਟੇਪੁਰ ਕੱਲ੍ਹ ਚੰਡੀਗੜ੍ਹ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ।