ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; 36000 ਕੱਚੇ ਮੁਲਾਜ਼ਮ ਜਲਦ ਹੋਣਗੇ ਪੱਕੇ
ਮਾਲਵਾ ਬਿਊਰੋ , ਚੰਡੀਗੜ੍ਹ

ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਕਿਹਾ ਹੈ ਕਿ, ਹੁਣ ਪੰਜਾਬ ਸਰਕਾਰ ਦੇ ਵਿਭਾਗਾਂ ਵਿੱਚ ਨੌਕਰੀਆਂ ਲਈ ਪੰਜਾਬੀ ਪੜ੍ਹਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

ਨਾਲ ਹੀ ਇਨ੍ਹਾਂ ਨੌਕਰੀਆਂ ਵਿੱਚ ਸੂਬੇ ਦੇ ਲੋਕਾਂ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸੂਬੇ ਦੇ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 36,000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫਾਈਲ ਰਾਜਪਾਲ ਕੋਲ ਹੈ। ਫਾਈਲ ਦੋ ਵਾਰ ਰਾਜਪਾਲ ਕੋਲ ਜਾਂਦੀ ਹੈ। ਦੋ-ਚਾਰ ਦਿਨਾਂ ਵਿੱਚ ਰੈਗੂਲਰ ਹੋਣ ਤੋਂ ਬਾਅਦ ਸਾਰਿਆਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।

ਇਸ ਦੇ ਨਾਲ ਹੀ ਚੰਨੀ ਨੇ ਕਿਹਾ ਕਿ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਜਲਦੀ ਹੀ ਸਾਰੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਆਪਣੀ ਰਿਪੋਰਟ ਦੇਵੇਗੀ। ਤਨਖ਼ਾਹਾਂ ਵਿੱਚ ਗੜਬੜੀ ਨੂੰ ਵੀ ਜਲਦੀ ਦੂਰ ਕੀਤਾ ਜਾਵੇਗਾ।