ਵੱਡੀ ਖ਼ਬਰ: ਪੰਜਾਬ ਸਰਕਾਰ ਵਲੋਂ ਅੱਧੀ ਰਾਤੀ ਡੀਜੀਪੀ ਦਾ ਤਬਾਦਲਾ, ਜਾਣੋ ਪੰਜਾਬ ਦਾ ਨਵਾਂ ਡੀਜੀਪੀ ਕੌਣ ਕੀਤਾ ਨਿਯੁਕਤ?
ਮਾਲਵਾ ਬਿਊਰੋ, ਚੰਡੀਗੜ੍ਹ :
ਲੰਘੀ ਅੱਧੀ ਰਾਤ ਵੇਲੇ ਪੰਜਾਬ ਸਰਕਾਰ ਵੱਲੋਂ ਡੀਜੀਪੀ ਦਾ ਤਬਾਦਲਾ ਕਰ ਦਿੱਤਾ ਗਿਆ ਅਤੇ ਡੀਜੀਪੀ ਸਹੋਤਾ ਦੀ ਥਾਂ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ।
ਖਬਰਾਂ ਦੀ ਮੰਨੀਏ ਤਾਂ, ਪੰਜਾਬ ਸਰਕਾਰ ਨੇ ਵੀਰਵਾਰ ਦੇਰ ਰਾਤ ਨੂੰ ਮੌਜੂਦਾ ਕਾਰਜਕਾਰੀ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਬਦਲ ਦਿੱਤਾ। ਉਨ੍ਹਾਂ ਦੀ ਜਗ੍ਹਾ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕਰ ਦਿੱਤਾ ਹੈ।
ਚਟੋਪਾਧਿਆਏ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਹਨ, ਉਹ ਲਗਾਤਾਰ ਉਨ੍ਹਾਂ ਦੀ ਪੈਰਵੀ ਕਰਦੇ ਰਹੇ ਹਨ। ਸਹੋਤਾ ਨੂੰ ਡੀਜੀਪੀ ਨਿਯੁਕਤ ਕਰਨ ’ਤੇ ਸਿੱਧੂ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਤਕ ਦੇ ਦਿੱਤਾ ਸੀ।