ਪੰਜਾਬ ਦੇ ਸੁਨਿਹਰੇ ਭਵਿੱਖ ਲਈ 25 ਪਰਿਵਾਰ ਭਾਜਪਾ ਵਿੱਚ ਸ਼ਾਮਲ
ਭਵਾਨੀਗੜ੍ਹ (ਗੁਰਵਿੰਦਰ ਸਿੰਘ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਵਰਗ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਪ੍ਰਭਾਵਿਤ ਹੋ ਕੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਦਿੱਤਪੁਰਾ ਦੇ 25 ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।ਇਨ੍ਹਾਂ ਤਮਾਮ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਅਤੇ ਸੈਕਟਰੀ ਜਗਦੀਪ ਸਿੰਘ ਗੱਗੂ ਤੂਰ ਵੱਲੋਂ ਕੀਤਾ ਗਿਆ।ਜਿੰਨ੍ਹਾਂ ਆਖਿਆ ਕਿ ਪਾਰਟੀ ਵਿੱਚ ਹਰ ਵਰਕਰ ਨੂੰ ਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਦਿਲ ਵਿੱਚ ਸਿੱਖਾਂ ਅਤੇ ਪੰਜਾਬੀਆਂ ਲਈ ਵਿਸ਼ੇਸ਼ ਸਤਿਕਾਰ ਹੈ। ਇਸੇ ਲਈ ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ, 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜੇਲ੍ਹ ਭੇਜਿਆ, ਕਾਲੀ ਸੂਚੀ ਖਤਮ ਕੀਤੀ ਇਸ ਤੋਂ ਇਲਾਵਾ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਿੱਤੀ, ਗਰੀਬ ਪਰਿਵਾਰਾਂ ਦੇ ਪੱਕੇ ਘਰ ਬਣਵਾਏ,ਮੁਫ਼ਤ ਰਸੋਈ ਗੈੱਸ ਸਿਲੰਡਰ ਦਿੱਤੇ, ਇਨ੍ਹਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਕੋਈ ਭਾਰਤੀ ਜਨਤਾ ਪਾਰਟੀ ਤੋਂ ਆਸਵੰਦ ਹੈ ਕਿ ਪੰਜਾਬ ਵਿੱਚ ਡੱਬਲ ਇੰਜਣ ਦੀ ਸਰਕਾਰ ਹੀ ਸੂਬੇ ਨੂੰ ਆਰਥਿਕ ਸੰਕਟ ਵਿੱਚੋਂ ਕੱਢ ਸਕਦੀ ਹੈ ਅਤੇ ਸੂਬਾ ਮੁੜ ਖੁਸ਼ਹਾਲ ਹੋ ਸਕਦਾ ਹੈ, ਆਗੂਆਂ ਨੇ ਦਾਅਵਾ ਕੀਤਾ 2022 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਇਕੱਲਿਆਂ ਚੋਣ ਲੜੇਗੀ ਅਤੇ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਏਗੀ।ਜਿੰਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਰਾਸ਼ਟਰ ਨੂੰ ਸਮਰਪਿਤ ਸਰਕਾਰ ਦੀ ਜ਼ਰੂਰਤ ਹੈ, ਸਭ ਦਾ ਸਾਥ ਸਭ ਦੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਨੂੰ ਪੰਜਾਬੀ ਮੌਕਾ ਜ਼ਰੂਰ ਦੇਣਗੇ।