ਵੱਡੀ ਖ਼ਬਰ: ਸਾਬਕਾ ਖੇਡ ਮੰਤਰੀ ਰਾਣਾ ਸੋਢੀ ਅੱਜ ਹੋ ਸਕਦੇ ਨੇ ਭਾਜਪਾ ‘ਚ ਸ਼ਾਮਲ
ਮਾਲਵਾ ਬਿਊਰੋ, ਚੰਡੀਗੜ੍ਹ
ਅੱਜ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਲੋਂ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਇਸ ਪ੍ਰੈਸ ਕਾਨਫਰੰਸ ਵਿਚ ਜਿਥੇ ਬੀਜੇਪੀ ਕਈ ਵੱਡੇ ਐਲਾਨ ਕਰ ਸਕਦੀ ਹੈ, ਉਥੇ ਹੀ ਕਿਹਾ ਜਾ ਰਿਹਾ ਹੈ ਕਿ, ਕਈ ਵਿਰੋਧੀ ਧਿਰ ਦੇ ਲੀਡਰ ਵੀ ਬੀਜੇਪੀ ਵਿਚ ਸ਼ਾਮਲ ਹੋ ਸਕਦੇ ਹਨ।
ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸਾਬਕਾ ਖੇਡ ਮੰਤਰੀ ਅਤੇ ਮੌਜੂਦਾ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਇਲਾਵਾ ਪੰਜਾਬ ਦੇ ਇਕ ਹੋਰ ਸੀਨੀਅਰ ਲੀਡਰ ਭਾਜਪਾ ਵਿਚ ਅੱਜ ਦੀ ਪ੍ਰੈਸ ਕਾਨਫਰੰਸ ਵੇਲੇ ਸ਼ਾਮਲ ਹੋ ਸਕਦੇ ਹਨ।
ਦੂਜੇ ਪਾਸੇ ਇਹ ਵੀ ਦੱਸ ਦਈਏ ਕਿ, ਅਧਿਕਾਰਤ ਤੌਰ ਤੇ ਇਸ ਬਾਰੇ ਕਿਸੇ ਵੀ ਭਾਜਪਾ ਲੀਡਰ ਜਾਂ ਫਿਰ ਰਾਣਾ ਸੋਢੀ ਦੇ ਵਲੋਂ ਜਾਣਕਾਰੀ ਨਹੀਂ ਦਿੱਤੀ ਗਈ। ਸੂਤਰ ਕਹਿ ਰਹੇ ਹਨ ਕਿ, ਚੋਣ ਜਾਬਤੇ ਤੋਂ ਪਹਿਲਾਂ ਪਹਿਲਾਂ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਕਈ ਲੀਡਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।