ਵੱਡੀ ਖਬਰ: ਅਦਾਲਤ ਚ ਬੰਬ ਧਮਾਕੇ ਤੋਂ ਬਾਅਦ ਪੰਜਾਬ ਚ ਹਾਈ ਅਲਰਟ ਜਾਰੀ
ਲੁਧਿਆਣਾ :
ਵੀਰਵਾਰ ਨੂੰ ਲੁਧਿਆਣਾ ਦੀ ਇਕ ਅਦਾਲਤ ‘ਚ ਹੋਏ ਧਮਾਕੇ ‘ ਚ ਦੋ ਲੋਕਾਂ ਦੀ ਮੌਤ ਹੋ ਗਈ ਤੇ ਚਾਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ – “ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਹਨ , ਇਸ ਲਈ ਕੁਝ ਦੇਸ਼ ਵਿਰੋਧੀ ਅਨਸਰ ਅਜਿਹਾ ਕਰ ਰਹੇ ਹਨ। ਸਰਕਾਰ ਚੌਕਸ ਹੈ। ਜੋ ਵੀ ਦੋਸ਼ੀ ਪਾਇਆ ਗਿਆ , ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ”