ਵੱਡੀ ਖਬਰ: ਪੰਜਾਬ ਸਰਕਾਰ ਦੇ ਵੱਲੋਂ ਵਾਹਨ ਚਾਲਕਾਂ ਲਈ ਵੱਡਾ ਐਲਾਨ, ਟੈਕਸ ਭੁਗਤਾਨ ‘ਚ ਦਿੱਤੀ ਛੋਟ
ਮਾਲਵਾ ਬਿਊਰੋ, ਚੰਡੀਗੜ੍ਹ
ਕੈਬਨਿਟ ਨੇ ਸਟੇਜ ਕੈਰੇਜ ਬੱਸਾਂ (ਵੱਡੀਆਂ ਅਤੇ ਮਿੰਨੀ ਬੱਸਾਂ) ਅਤੇ 16 ਤੋਂ ਘੱਟ ਸੀਟਾਂ ਵਾਲੇ ਕੰਟਰੈਕਟ ਕੈਰੇਜ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਹੋਏ ਭਾਰੀ ਵਿੱਤੀ ਨੁਕਸਾਨ ਤੋਂ ਟਰਾਂਸਪੋਰਟ ਖੇਤਰ ਨੂੰ ਰਾਹਤ ਮਿਲੇਗੀ।
ਦੱਸਣਯੋਗ ਹੈ ਕਿ ਕੋਵਿਡ-19 ਦੇ ਦੂਜੇ ਪੜਾਅ ਦੌਰਾਨ ਕੀਤੀ ਗਈ ਲੌਕਡਾਊਨ ਕਾਰਨ ਸਾਲ-2021 ਵਿੱਚ ਵੀ ਸਥਿਤੀ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਲਗਭਗ ਹਰ ਖੇਤਰ ਇਸ ਤੋਂ ਪ੍ਰਭਾਵਿਤ ਹੋਇਆ।
ਲੋਕਾਂ ਵਿੱਚ ਕੋਵਿਡ-19 ਦੇ ਫੈਲਾਅ ਸਬੰਧੀ ਭਾਰੀ ਡਰ ਕਾਰਨ ਉਹ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਦੀ ਬਜਾਏ ਨਿੱਜੀ ਵਾਹਨਾਂ ਵਿੱਚ ਸਫਰ ਕਰਨ ਨੂੰ ਤਰਜੀਹ ਦਿੰਦੇ ਸਨ, ਇਸ ਕਰਕੇ ਬੱਸਾਂ ਵਿੱਚ ਬਹੁਤ ਘੱਟ ਸਵਾਰੀਆਂ ਹੀ ਸਫਰ ਕਰਦੀਆਂ ਸਨ।
ਨਿੱਜੀ ਟਰਾਂਸਪੋਰਟਰਾਂ ਦੇ ਵੱਖ-ਵੱਖ ਨੁਮਾਇੰਦਿਆਂ ਵਲੋਂ ਵੀ ਵੱਖ ਵੱਖ ਮੰਗਾਂ ਉਜਾਗਰ ਕੀਤੀਆਂ ਗਈਆਂ, ਜਿਨਾਂ ਵਿੱਚ ਡੀਜਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਜਗਤ ਦੀ ਹੋਰ ਵਿਗੜ ਰਹੀ ਸਥਿਤੀ ਦਾ ਮੁੱਦਾ ਚੁੱਕਿਆ ਗਿਆ।
ਬੱਸਾਂ ਤੋਂ ਹੋਣ ਵਾਲੀ ਸਾਰੀ ਆਮਦਨ ਡੀਜ਼ਲ ਅਤੇ ਰੱਖ-ਰਖਾਅ ਦੇ ਖਰਚਿਆਂ ਨੂੰ ਪੂਰਾ ਕਰਨ ਵਿੱਚ ਖਰਚ ਕੀਤੀ ਜਾਂਦੀ ਹੈ। ਇਸ ਲਈ ਇਨਾਂ ਟਰਾਂਸਪੋਰਟਰਾਂ ਨੂੰ ਮੋਟਰ ਵਹੀਕਲ ਟੈਕਸ ਦੀ ਅਦਾਇਗੀ ਵਿੱਚ ਛੋਟ ਦਿੱਤੀ ਜਾਣੀ ਬਣਦੀ ਹੈ।